23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਭਾਸ਼ਨ ਤੇ ਨਾਟਕ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 31-05-2026
ਟੱਲੇਵਾਲ, 30 ਮਈ (ਸੋਨੀ ਚੀਮਾ)-ਰੋਜ਼ਵੈਲੀ ਇੰਟਰਨੈਸ਼ਨਲ ਪਬਲਿਕ ਸਕੂਲ ਚੀਮਾ ਵਿਖੇ ਭਾਸ਼ਣ ਅਤੇ ਨਾਟਕ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਨਾਟਕਾਂ ਨੇ ਨਸ਼ਿਆਂ ਕਾਰਨ ਬਰਬਾਦ ਹੋ ਰਹੇ ਪਰਿਵਾਰਾਂ ਅਤੇ ਸਮਾਜ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ | ਭਾਸ਼ਣ ਮੁਕਾਬਲਿਆਂ ਵਿਚ ਵੀ ਬੱਚਿਆਂ ਨੇ ਆਪਣੇ ਵਿਚਾਰਾਂ ਰਾਹੀਂ ਇਹ ਸੰਦੇਸ਼ ਦਿੱਤਾ ਕਿ ਨਸ਼ਾ ਇਕ ਅਜਿਹੀ ਸਮਾਜਿਕ ਬੁਰਾਈ ਹੈ ਜੋ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਹੀ ਹੈ ਅਤੇ ਇਸ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਅੱਗੇ ਆਉਣ ਦੀ ਲੋੜ ਹੈ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸੰਕਲਪ ਵੀ ਲਿਆ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਮੈਡਮ ਕੰਤਾ, ਵੀਰਪਾਲ, ਪ੍ਰਦੀਪ, ਮਨੀਸ਼ਾ, ਲਵਪ੍ਰੀਤ, ਪਿ੍ੰਸਾ ਗਰਗ, ਬਲਜੀਤ, ਕਮਲ, ਕਰਮਜੀਤ, ਗੁਰਪ੍ਰੀਤ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਪੰਜਾਬ ਪਬਲਿਕ ਸਕੂਲ ਵਿਖੇ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਵਾਈ.ਐਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਖੇਡਾਂ 'ਚ ਜਿੱਤੇ ਤਗਮੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।