23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਲੜਕੀਆਂ ਲਈ ਜਾਗਰੂਕਤਾ ਕੈਂਪ ਲਗਾਇਆ <br/>

ਅਜੀਤ ਡੈਸਕ 31-05-2026
ਮਹਿਲ ਕਲਾਂ, 30 ਮਈ (ਤਰਸੇਮ ਸਿੰਘ ਗਹਿਲ)-ਰਾਸ਼ਟਰੀ ਕਿਸ਼ੋਰ ਸਵਾਸਥ ਕਾਰਿਆ ਕਰਮ ਦੇ ਤਹਿਤ ਮਾਹਵਾਰੀ ਸਵੱਛਤਾ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਸਿਹਤ ਵਿਭਾਗ ਵਲੋਂ ਡਾਕਟਰ ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੜਕੀਆਂ ਨੂੰ ਮਾਹਵਾਰੀ ਸਵੱਛਤਾ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ | ਇਸ ਮੌਕੇ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਦੇ ਐਸ.ਐਮ.ਓ. ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਵਿਭਾਗੀ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਮਾਹਵਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਬਲਾਕ ਦੇ ਵੱਖ-ਵੱਖ ਹੋਰ ਸਕੂਲਾਂ ਵਿਚ ਮਾਹਵਾਰੀ ਸਵੱਛਤਾ ਸਬੰਧੀ ਜਾਗਰੂਕਤਾ ਕੈਂਪ ਲਾ ਕੇ ਲੜਕੀਆਂ ਨੂੰ ਮਾਹਵਾਰੀ ਦੌਰਾਨ ਸਾਫ਼ ਸਫ਼ਾਈ ਬਾਰੇ ਜਾਗਰੂਕ ਕੀਤਾ ਗਿਆ | ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਮਹਿਲਾ ਸਟਾਫ਼ ਤੋਂ ਇਲਾਵਾ ਸਿਹਤ ਵਿਭਾਗ ਮਹਿਲ ਕਲਾਂ ਦੀ ਟੀਮ ਹਾਜ਼ਰ ਸੀ |

ਪਿਛਲੀ ਖ਼ਬਰ ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਵਧੇਰੇ ਖ਼ਦਸ਼ਾ-ਡਾ: ਬਾਜਵਾ ਅਗਲੀ ਖ਼ਬਰ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਪੰਜਾਬ ਪਬਲਿਕ ਸਕੂਲ ਵਿਖੇ ਮੁਕਾਬਲੇ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।