23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਤੰਬਾਕੂ ਦੇ ਸੇਵਨ ਨਾਲ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ ਹੋਣ ਦਾ ਵਧੇਰੇ ਖ਼ਦਸ਼ਾ-ਡਾ: ਬਾਜਵਾ

ਅਜੀਤ ਡੈਸਕ 31-05-2026
ਤਪਾ ਮਈ, 30 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਹਰੀਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਤਪਾ ਸ਼ਹਿਰ ਵਿਖੇ ਵਿਸ਼ਵ ਤੰਬਾਕੂ ਵਿਰੋਧੀ ਦਿਹਾੜੇ ਮੌਕੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਬਲਾਕ ਅਧੀਨ ਵੱਖ-ਵੱਖ ਪਿੰਡਾਂ ਵਿਚ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਗਏ | ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਿਹਤ ਬਲਾਕ ਤਪਾ ਵਲੋਂ ਲੋਕਾਂ ਨੂੰ ਲਗਾਤਾਰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ 'ਤੇ ਬੁਰਾ ਪ੍ਰਭਾਵ ਪੈਂਦਾ ਹੈ, ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ | ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਅਤੇ ਸਾਨੂੰ ਸਭ ਨੂੰ ਇਸ ਦੀ ਵਰਤੋਂ ਵਿਰੁੱਧ ਡਟ ਕੇ ਖੜਨਾ ਚਾਹੀਦਾ ਹੈ | ਇਸ ਤੋਂ ਇਲਾਵਾ ਅੱਜ ਸਿਹਤ ਵਿਭਾਗ ਤਪਾ ਦੀ ਟੀਮ ਵਲੋਂ ਤਪਾ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਜਟਾਣਾ ਨੇ ਕਿਹਾ ਕਿ ਤੰਬਾਕੂ ਦਾ ਕਿਸੇ ਵੀ ਰੂਪ ਨਾਲ ਸੇਵਨ ਵਿਅਕਤੀ ਨੂੰ ਸਰੀਰਕ ਤੇ ਮਾਨਸਿਕ ਤੌਰ 'ਤੇ ਕਮਜ਼ੋਰ ਕਰ ਦਿੰਦਾ ਹੈ ਤੇ ਉਸ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਉਸ ਨੂੰ ਬਹੁਤ ਸਾਰੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਅÏਸਤਨ ਉਮਰ ਘੱਟ ਜਾਂਦੀ ਹੈ | ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸਭ ਤੋਂ ਵੱਧ ਮੂੰਹ, ਗਲਾ ਤੇ ਫੇਫੜਿਆਂ ਦਾ ਕੈਂਸਰ ਅਤੇ ਪੇਟ, ਸਾਹ ਤੇ ਦੰਦਾਂ ਆਦਿ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ | ਇਸ ਮੌਕੇ ਐਸ.ਆਈ ਰਣਜੀਵ ਕੁਮਾਰ ਤੇ ਜਸਪਾਲ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ 'ਤੇ ਮੌਕੇ 'ਤੇ ਹੀ ਜੁਰਮਾਨਾ ਵਸੂਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ 'ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ 'ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ | ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6 (ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ | ਇਸ ਮੌਕੇ ਮ.ਪ.ਹ.ਵ. ਬੂਟਾ ਸਿੰਘ, ਸੰਜੇ ਮਲਹੋਤਰਾ, ਮੰਗਤ ਸਿੰਘ ਹਰਜਿੰਦਰ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ 2 ਜੂਨ ਨੂੰ <br/> ਅਗਲੀ ਖ਼ਬਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਲੜਕੀਆਂ ਲਈ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।