ਤਪਾ ਮੰਡੀ, 3 ਜੂਨ (ਵਿਜੇ ਸ਼ਰਮਾ)-ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ ਕਿਉਂਕਿ ਮੌਜੂਦਾ ਸਰਕਾਰ ਵਲੋਂ ਸੂਬੇ ਦਾ ਭੋਰਾ ਵੀ ਵਿਕਾਸ ਨਹੀਂ ਕੀਤਾ ਗਿਆ, ਸਗੋਂ ਹਰ ਰੋਜ਼ ਸੂਬੇ ਦਾ ਮੁੱਖ ਮੰਤਰੀ ਵੱਡੇ-ਵੱਡੇ ਬਿਆਨ ਦਾਗ਼ ਰਿਹਾ ਹੈ ਪਰ ਸਚਾਈ ਕੁੱਝ ਹੋਰ ਹੀ ਬਿਆਨ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਭਦੌੜ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਛੇ ਮਹੀਨੇ ਕਰੀਬ ਸਮਾਂ ਰਹਿ ਗਿਆ ਹੈ ਜਿਸ ਦਾ ਜਵਾਬ ਪੰਜਾਬ ਦੇ ਲੋਕ ਇਸ ਪਰਚਿਆਂ ਵਾਲੀ ਸਰਕਾਰ ਨੂੰ ਦੇਣ ਲਈ ਕਾਹਲੇ ਬੈਠੇ ਹਨ ਕਿਉਂਕਿ ਜਦੋਂ ਵੀ ਕੋਈ ਸਰਕਾਰ ਦੇ ਖ਼ਿਲਾਫ਼ ਬੋਲਦਾ ਹੈ, ਸਰਕਾਰ ਵਲੋਂ ਉਸ ਦੀ ਆਵਾਜ਼ ਨੂੰ ਦਬਾਉਣ ਲਈ ਉਸ ਨੂੰ ਉਲਝਾਇਆ ਜਾਂਦਾ ਹੈ ਪਰ ਪੰਜਾਬ ਦੇ ਅਣਖੀ ਲੋਕ ਇਸ ਸਰਕਾਰ ਤੋਂ ਡਰਨ ਵਾਲੇ ਨਹੀਂ ਹਨ | ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿਚ ਮੌਜੂਦਾ ਸਰਕਾਰ ਵਲੋਂ ਧੱਕਾ ਕੀਤਾ ਗਿਆ, ਜਿਸ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਆ ਰਹੀਆਂ ਚੋਣਾਂ ਵਿਚ ਕਾਂਗਰਸ ਬਹੁਮਤ ਪ੍ਰਾਪਤ ਕਰ ਕੇ ਸੂਬੇ ਅੰਦਰ ਸਰਕਾਰ ਬਣਾਏਗੀ ਅਤੇ ਭਗਵੰਤ ਮਾਨ ਸਰਕਾਰ ਵਲੋਂ ਬੰਦ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਮੁੜ ਤੋਂ ਸ਼ੁਰੂ ਕਰੇਗੀ | ਇਸ ਮੌਕੇ ਗੁਰਪ੍ਰੀਤ ਸਿੰਘ, ਮਹੰਤ ਰਘਵੀਰ ਦਾਸ, ਮਨੋਜ ਕੁਮਾਰ ਮੌਜੀ ਪੂਣੀਆਂ, ਮਹੰਤ ਦਿਆਲ ਦਾਸ, ਸੀਰਾ ਸਿੰਘ ਆਦਿ ਹਾਜ਼ਰ ਸਨ |