14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਿੰਡ ਚੀਮਾ ਦੇ ਵਾਰਡ ਨੰਬਰ-2 ਵਿਖੇ ਗਲੀ 'ਚ ਇੰਟਰਲਾਕ ਟਾਈਲ ਲਗਾਏ ਜਾਣ ਦਾ ਕੰਮ ਮੁਕੰਮਲ <br/>

ਅਜੀਤ ਡੈਸਕ 04-06-2026
ਟੱਲੇਵਾਲ, 3 ਜੂਨ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪ੍ਰਬੰਧਕ ਇਕਬਾਲ ਸਿੰਘ ਬਰਾੜ ਦੀ ਅਗਵਾਈ ਹੇਠ ਅਤੇ ਸੈਕਟਰੀ ਨਿਰਭੈ ਸਿੰਘ ਦੀ ਦੇਖ ਰੇਖ ਹੇਠ ਪਿੰਡ ਦੇ ਵਿਕਾਸ ਕਾਰਜਾਂ ਲਗਾਤਾਰ ਜਾਰੀ ਹਨ ਅਤੇ ਹੋਰ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਦਿੰਦਿਆਂ ਪਿੰਡ ਦੇ ਵਾਰਡ ਨੰ: 2 ਦੇ ਮਿੰਟੂ ਸਿੰਘ ਪੰਚ ਦੀ ਅਗਵਾਈ ਵਿਚ ਨਵੀਂ ਇੰਟਰਲਾਕ ਗਲੀ ਦਾ ਨਿਰਮਾਣ ਪੂਰਾ ਕਰ ਲਿਆ ਗਿਆ ਹੈ | ਇਸ ਨਾਲ ਵਾਰਡ ਵਾਸੀਆਂ ਨੂੰ ਚਿੱਕੜ ਅਤੇ ਪਾਣੀ ਦੀ ਸਮੱਸਿਆ ਤੋਂ ਵੱਡੀ ਰਾਹਤ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ 6-7 ਲੱਖ ਦੀ ਲਾਗਤ ਨਾਲ ਉਕਤ ਇੰਟਰਲਾਕ ਟਾਈਲ ਲਗਾਈ ਗਈ ਹੈ | ਇਸ ਮੌਕੇ ਪਿੰਡ ਦੇ ਮੁਹਤਬਰ ਵਿਅਕਤੀਆਂ ਅਤੇ ਵਸਨੀਕਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਪ੍ਰਸ਼ਾਸਨਿਕ ਪ੍ਰਬੰਧਕ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ | ਇੰਟਰਲਾਕ ਟਾਈਲਾਂ ਲੱਗਣ ਨਾਲ ਜਿੱਥੇ ਗਲੀ ਦੀ ਸੁੰਦਰਤਾ ਵਧੀ ਹੈ, ਉੱਥੇ ਹੀ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਪੱਕਾ ਹੱਲ ਹੋ ਗਿਆ ਹੈ | ਇਸ ਮੌਕੇ ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਜਸਵੀਰ ਸਿੰਘ ਗੱਗੀ ਪੰਚ, ਬਲਵੰਤ ਸਿੰਘ ਪੰਚ, ਮਿੰਟੂ ਸਿੰਘ ਪੰਚ, ਸੁਖਦੇਵ ਸਿੰਘ ਨਿੱਕਾ ਪੰਚ, ਗੁਰਪ੍ਰੀਤ ਰਾਮ ਪੰਚ, ਜਰਨੈਲ ਸਿੰਘ ਚੀਮਾ, ਜੱਗਾ ਸਿੰਘ ਚੀਮਾ, ਬੱਗਾ ਸਿੰਘ ਮਣਕੂ, ਮੱਘਰ ਸਿੰਘ, ਬਲਦੇਵ ਸਿੰਘ, ਹਾਕਮ ਸਿੰਘ, ਰਾਜੂ ਸਿੰਘ, ਮੀਤਾ ਸਿੰਘ, ਸ਼ਿੰਗਾਰ ਸਿੰਘ, ਸਤਨਾਮ ਸਿੰਘ ਆਦਿ ਵੀ ਤੋਂ ਇਲਾਵਾ ਹੋਰ ਵੀ ਵਾਰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਐਸ.ਪੀ. ਤਪਾ ਨੇ ਵਪਾਰੀਆਂ ਨਾਲ ਮੀਟਿੰਗ ਕੀਤੀ <br/> ਅਗਲੀ ਖ਼ਬਰ ਸਰਕਾਰ ਨੂੰ ਚਲਦਾ ਕਰਨ ਲਈ ਸੂਬੇ ਦੀ ਜਨਤਾ ਕਰ ਰਹੀ ਵਿਧਾਨ ਸਭਾ ਚੋਣਾਂ ਦੀ ਉਡੀਕ- ਪਿਰਮਲ ਸਿੰਘ ਧੌਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।