14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

36 ਬੋਤਲਾਂ ਅੰਗਰੇਜ਼ੀ ਸ਼ਰਾਬ ਅਤੇ ਆਲਟੋ ਕਾਰ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 04-06-2026
ਬਰਨਾਲਾ, 3 ਜੂਨ (ਰਾਜ ਪਨੇਸਰ)- ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਵਿਅਕਤੀ ਨੂੰ 36 ਬੋਤਲਾਂ ਅੰਗਰੇਜ਼ੀ ਸ਼ਰਾਬ ਅਤੇ ਆਲਟੋ ਕਾਰ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨਿਸ਼ਾਤ ਸਿੰਗਲਾ ਪੱੁਤਰ ਯਸ਼ਪਾਲ ਸਿੰਗਲਾ ਵਾਸੀ ਸ਼ਿਵ ਵਾਟਿਕਾ ਕਾਲੋਨੀ ਬਰਨਾਲਾ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਕਿ ਅੱਜ ਵੀ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ | ਜਿਸ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦਾ ਦੇਖਿਆ ਗਿਆ ਹੈ | ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਨਿਸ਼ਾਤ ਸਿੰਗਲਾ ਨੂੰ 36 ਬੋਤਲਾਂ ਅੰਗਰੇਜ਼ੀ ਸ਼ਰਾਬ, ਅਲਟੋ ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਵਾਰਡ ਅਟੈਂਡੈਂਟ ਨੂੰ ਗਿ੍ਫ਼ਤਾਰ ਕਰਨ ਦੇ ਰੋਸ ਵਜੋਂ ਸਬ-ਡਵੀਜ਼ਨਲ ਹਸਪਤਾਲ ਦੀਆਂ ਸੇਵਾਵਾਂ ਰਹੀਆਂ ਬੰਦ ਅਗਲੀ ਖ਼ਬਰ ਗੈਸ ਦੀ ਕਿੱਲਤ ਕਾਰਨ ਖਪਤਕਾਰਾਂ ਵਲੋਂ ਏਜੰਸੀ ਸ਼ਹਿਣਾ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।