14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਖੱੁਡੀ ਕਲਾਂ ਵਿਖੇ ਗੁਰਮਤਿ ਸਮਾਗਮ 5 ਤੋਂ <br/>

ਅਜੀਤ ਡੈਸਕ 04-06-2026
ਹੰਡਿਆਇਆ, 3 ਜੂਨ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਜੀਵਨ ਸਿੰਘ ਖੱੁਡੀ ਕਲਾਂ ਵਿਖੇ ਗੁਰਮਤਿ ਸਮਾਗਮ 5 ਤੋਂ 7 ਜੂਨ ਕਰਵਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਲਖਵੀਰ ਸਿੰਘ ਲੱਖਾ, ਹਰਸਿਮਰਨ ਸਿੰਘ, ਖ਼ਜ਼ਾਨਚੀ ਜਰਨੈਲ ਸਿੰਘ ਤੇ ਜਸਵਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਤੇ ਜੂਨ 84 ਦੇ ਸ਼ਹੀਦਾਂ ਦੀ ਯਾਦ 'ਚ ਅਤੇ ਸੰਤ ਬਾਬਾ ਰਾਮ ਸਿੰਘ ਕਾਲੀ ਭੂਰੀ ਵਾਲਿਆਂ ਦੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਸਮਾਗਮ ਮੌਕੇ 5 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਜਾਣਗੇ, 6 ਜੂਨ ਨੂੰ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਜਾਵੇਗੀ ਤੇ 7 ਜੂਨ ਨੂੰ ਭੋਗ ਪਾਏ ਜਾਣਗੇ | ਭੋਗ ਉਪਰੰਤ ਅਖੰਡ ਕੀਰਤਨ ਤੇ ਗੁਰਬਾਣੀ ਕੀਰਤਨ ਹੋਵੇਗਾ |

ਪਿਛਲੀ ਖ਼ਬਰ ਪਿੰਡ ਜੋਧਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ ਪ੍ਰੈੱਸ ਕਲੱਬ ਨੇ ਟਰੈਫ਼ਿਕ ਦੀ ਸਮੱਸਿਆ ਸੰਬੰਧੀ ਡੀ.ਸੀ. ਤੇ ਐਸ.ਐਸ.ਪੀ. ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।