ਸ਼ਹਿਣਾ, 3 ਜੂਨ (ਸੁਰੇਸ਼ ਗੋਗੀ)-ਪਿੰਡ ਜੋਧਪੁਰ ਦੇ ਗੁਰਦੁਆਰਾ ਭਾਈ ਮੂਲ ਚੰਦ ਵਿਖੇ ਪਿੰਡ ਵਿਚ ਸੁੱਖ ਸ਼ਾਂਤੀ ਲਈ ਅਤੇ ਸਾਉਣੀ ਦੀਆਂ ਫ਼ਸਲਾਂ ਲਈ ਚੰਗੇ ਮੀਂਹ ਪਾਉਣ ਲਈ ਅਰਦਾਸ ਬੇਨਤੀ ਕਰਨ ਉਪਰੰਤ ਸਮੂਹ ਨਗਰ ਨਿਵਾਸੀਆਂ ਵਲੋਂ ਸਾਂਝੇ ਤੌਰ ਤੇ ਚੌਲਾਂ ਦਾ ਭੰਡਾਰਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ, ਸੁਖਦੇਵ ਸਿੰਘ ਖ਼ਜ਼ਾਨਚੀ, ਬਲਦੇਵ ਸਿੰਘ ਮੀਤ ਪ੍ਰਧਾਨ, ਜਗਸੀਰ ਸਿੰਘ, ਹਰੀ ਸਿੰਘ ਵਾਟਰ ਵਰਕਸ ਵਾਲੇ, ਹਰਕਰਨ ਸਿੰਘ ਸਾਬਕਾ ਪ੍ਰਧਾਨ, ਕੁਲਵੰਤ ਸਿੰਘ, ਸੁਖਦੇਵ ਸਿੰਘ, ਨੱਥਾ ਸਿੰਘ ਚਹਿਲ, ਹਰਪ੍ਰੀਤ ਸਿੰਘ, ਮਿੰਟੂ ਸਿੰਘ, ਅਮਰੀਕ ਸਿੰਘ ਕਲੱਬ ਪ੍ਰਧਾਨ ਆਦਿ ਵੀ ਹਾਜ਼ਰ ਸਨ |