15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੈਂਪ 'ਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਲਿਆ ਭਾਗ <br/>

ਅਜੀਤ ਡੈਸਕ 04-06-2026
ਸੰਗਰੂਰ, 3 ਜੂਨ (ਅਮਨਦੀਪ ਸਿੰਘ ਬਿੱਟਾ)- ਗਰਮੀ ਦੀਆਂ ਛੁੱਟੀਆਂ ਦੌਰਾਨ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਚ ਆਯੋਜਿਤ ਸਮਰ ਕੈਂਪ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ | ਇਸ ਕੈਂਪ ਰਾਹੀਂ ਬੱਚਿਆਂ ਨੂੰ ਵੱਖ-ਵੱਖ ਖੇਡਾਂ, ਰਚਨਾਤਮਕ ਗਤੀਵਿਧੀਆਂ ਅਤੇ ਨਵੇਂ ਹੁਨਰ ਸਿੱਖਣ ਦਾ ਮੌਕਾ ਮਿਲਿਆ | ਸੀ.ਬੀ.ਐਸ.ਈ. ਵੱਲੋਂ ਨਿਰਦੇਸ਼ਤ ਭਾਰਤੀ ਭਾਸ਼ਾ ਕੈਂਪ ਅਧੀਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਦੇ ਨਾਲ-ਨਾਲ ਗੁਜਰਾਤੀ ਭਾਸ਼ਾ ਨਾਲ ਸੰਬੰਧਤ ਵਿੱਦਿਅਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ | ਕੈਂਪ ਦੌਰਾਨ ਬੱਚਿਆਂ ਨੇ ਕੋਡਿੰਗ, ਸ਼ਖ਼ਸੀਅਤ ਦਾ ਵਿਕਾਸ ਅਤੇ ਬੋਲਚਾਲ ਦੇ ਤਰੀਕੇ, ਨਿ੍ਤ, ਡਰਾਮੈਟਿਕਸ, ਪੇਂਟਿੰਗ, ਤੈਰਾਕੀ, ਕਿ੍ਕਟ, ਟੇਬਲ ਟੈਨਿਸ, ਹਾਕੀ, ਫੁੱਟਬਾਲ ਅਤੇ ਬਾਸਕਟਬਾਲ ਵਰਗੀਆਂ ਗਤੀਵਿਧੀਆਂ ਵਿਚ ਭਾਗ ਲੈ ਕੇ ਆਪਣੇ ਹੁਨਰਾਂ ਨੂੰ ਨਿਖਾਰਿਆ | ਸਕੂਲ ਦੇ ਪਿ੍ੰਸੀਪਲ ਦਿਨੇਸ਼ ਦੇਵ ਥਪਲਿਆਲ ਨੇ ਕਿਹਾ ਕਿ ਸਮਰ ਕੈਂਪ ਬੱਚਿਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਇਨ੍ਹਾਂ ਦਾ ਉਦੇਸ਼ ਬੱਚਿਆਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਦੇਣਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ 'ਚ ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਨਿੱਜੀ ਹੁਨਰਾਂ ਦਾ ਵਿਕਾਸ ਕਰਦੇ ਹਨ | ਸਕੂਲ ਦੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੀਤਾ ਸ਼ਰਮਾ ਨੇ ਕਿਹਾ ਕਿ ਗਰਮੀਆਂ ਦੇ ਕੈਂਪ ਬੱਚਿਆਂ ਨੂੰ ਆਪਸੀ ਸੰਚਾਰ, ਸਹਿਯੋਗ ਅਤੇ ਟੀਮ ਵਰਕ ਦੀ ਭਾਵਨਾ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ | ਇਸ ਦੇ ਨਾਲ ਹੀ ਇਹ ਕੈਂਪ ਬੱਚਿਆਂ 'ਚ ਸਿਹਤਮੰਦ ਆਦਤਾਂ ਪੈਦਾ ਕਰਨ, ਸਰੀਰਕ ਸਰਗਰਮੀਆਂ ਨੂੰ ਵਧਾਉਣ ਅਤੇ ਲੀਡਰਸ਼ਿਪ ਗੁਣਾਂ ਨੂੰ ਨਿਖਾਰਨ ਵਿਚ ਵੀ ਮੀਲ ਪੱਥਰ ਸਾਬਤ ਹੁੰਦੇ ਹਨ |

ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਪੰਚਾਇਤੀ ਵਿਭਾਗ 'ਚ ਮਰਜ ਨਾ ਕਰਨ ਦੇ ਰੋਸ ਵਜੋਂ ਕਲਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਕਾਂਗਰਸ ਦਾ ਜੇਤੂ ਰੱਥ 2027 ਦੀ ਚੋਣਾਂ ਤੱਕ ਇਸੇ ਰਫ਼ਤਾਰ ਨਾਲ ਦੌੜੇਗਾ - ਢੀਂਗਰਾ, ਬੋਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।