14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਰਕਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਦਬਾਉਣ 'ਤੇ ਤੁਲੀ-ਧੌਲਾ <br/>

ਅਜੀਤ ਡੈਸਕ 07-06-2026
ਤਪਾ ਮੰਡੀ, 6 ਜੂਨ (ਪ੍ਰਵੀਨ ਗਰਗ)-ਪਟਿਆਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ 2600 ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੀ ਤਿੱਖੀ ਨਿੰਦਾ ਕਰਦਿਆਂ ਕਾਂਗਰਸੀ ਆਗੂ ਪਿਰਮਲ ਸਿੰਘ ਧੌਲਾ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨਾਲ ਬੇਇਨਸਾਫ਼ੀ ਅਤੇ ਲੋਕਤੰਤਰਿਕ ਹੱਕਾਂ ਦੀ ਉਲੰਘਣਾ ਦਾ ਪ੍ਰਤੀਕ ਹੈ | ਧੌਲਾ ਨੇ ਕਿਹਾ ਕਿ ਅਪ੍ਰੈਂਟਸ਼ਿਪ ਲਾਈਨਮੈਨ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ | ਉਨ੍ਹਾਂ ਦਾ ਮਕਸਦ ਸਰਕਾਰ ਦਾ ਧਿਆਨ ਰੁਜ਼ਗਾਰ ਅਤੇ ਭਰਤੀ ਨਾਲ ਸਬੰਧਿਤ ਮਸਲਿਆਂ ਵੱਲ ਖਿੱਚਣਾ ਹੈ, ਪਰ ਸਰਕਾਰ ਵਲੋਂ ਸੰਵਾਦ ਕਰਨ ਦੀ ਥਾਂ ਪੁਲਿਸ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਤਪਦੀ ਗਰਮੀ ਵਿਚ ਧਰਨੇ 'ਤੇ ਬੈਠੇ ਨੌਜਵਾਨਾਂ ਨੂੰ ਲੋੜੀਂਦੀਆਂ ਸਹੂਲਤਾਂ ਤੱਕ ਤੋਂ ਵਾਂਝਾ ਰੱਖਿਆ ਗਿਆ, ਜੋ ਕਿ ਬਹੁਤ ਹੀ ਮੰਦਭਾਗਾ ਹੈ | ਪੰਜਾਬ ਦੇ ਨੌਜਵਾਨ ਸੂਬੇ ਦਾ ਭਵਿੱਖ ਹਨ ਅਤੇ ਉਨ੍ਹਾਂ ਨਾਲ ਸਖ਼ਤੀ ਦੀ ਨੀਤੀ ਅਪਣਾਉਣ ਨਾਲ ਸਮੱਸਿਆਵਾਂ ਦਾ ਹੱਲ ਨਹੀਂ ਨਿਕਲ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਅਤੇ ਕਾਂਗਰਸੀ ਵਰਕਰ ਨੌਜਵਾਨਾਂ ਦੀ ਇਸ ਲੜਾਈ ਵਿਚ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਸੈਕਰਡ ਹਾਰਟ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ <br/> ਅਗਲੀ ਖ਼ਬਰ ਅਪਰੈਂਟਿਸ਼ਿਪ ਲਾਈਨਮੈਨਾਂ ਉੱਪਰ ਕੀਤੇ ਜਬਰ ਖ਼ਿਲਾਫ਼ ਸੂਬਾ ਸਰਕਾਰ ਦੀ ਅਰਥੀ ਸਾੜੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।