03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦਾ ਜਸਦੇਵ ਸਿੰਘ ਜੱਸਾ ਨੂੰ ਹਲਕਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 13-06-2026
ਧੂਰੀ, 12 ਜੂਨ (ਲਖਵੀਰ ਸਿੰਘ ਧਾਂਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ 83 ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਹਲਕਾ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ | ਇਸ ਤਹਿਤ ਠੇਕੇਦਾਰ ਜਸਦੇਵ ਸਿੰਘ ਜੱਸਾ ਨੂੰ ਹਲਕਾ ਧੂਰੀ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ਨਾਲ ਹਲਕਾ ਧੂਰੀ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਧੂਰੀ ਸ੍ਰ. ਰਣਜੀਤ ਸਿੰਘ ਰੰਧਾਵਾ ਅਤੇ ਹਲਕੇ ਦੇ ਅਕਾਲੀ ਆਗੂਆਂ ਵੱਲੋਂ ਜਸਦੇਵ ਸਿੰਘ (ਜੱਸਾ) ਨੂੰ ਨਵੀਂ ਜ਼ਿੰਮੇਵਾਰੀ ਮਿਲਣ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਨਵ ਨਿਯੁਕਤ ਪ੍ਰਧਾਨ ਜਸਦੇਵ ਸਿੰਘ ਜੱਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਧੂਰੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਬੀ.ਸੀ. ਭਾਈਚਾਰੇ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ 'ਪੰਜਾਬ ਦੇ ਵਾਰਿਸ' ਨੂੰ ਵਿਧਾਇਕ ਇਆਲੀ ਦੇ ਸ਼ਾਮਿਲ ਹੋਣ ਨਾਲ ਮਿਲੀ ਵੱਡੀ ਤਾਕਤ-ਸਰਨਾ ਚੱਠਾ <br/... ਅਗਲੀ ਖ਼ਬਰ ਗੁਰਦਾਸ ਸਿੰਘ ਜਲੂਰ ਮੁੜ ਬਣੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।