05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ <br/>

ਅਜੀਤ ਡੈਸਕ 16-06-2026
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਮਿਸ ਅੰਸ਼ੂਲ ਬੇਰੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਦਨ ਲਾਲ, ਗੁਰਮੇਲ ਸਿੰਘ ਗਿੱਲ ਚੀਫ ਲੀਗਲ ਏਡ ਡਿਫੈਂਸ ਕਾਉਂਸਲ, ਮਨਿੰਦਰ ਸਿੰਘ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਵੀ ਹਾਜ਼ਰ ਸਨ | ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਵਲੋਂ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿਵਾਇਆ | ਉਨ੍ਹਾਂ ਵਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ | ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ | ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ 'ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸ ਦਾ ਫਾਰਮ ਭਰਕੇ ਦੋ ਦਿਨ ਦੇ ਵਿਚ-ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ | ਸ੍ਰੀ ਮਦਨ ਲਾਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ | ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ | ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ | ਇਸ ਦੌਰੇ ਦੌਰਾਨ ਜਿਹੜੇ ਕੈਦੀਆਂ ਵਲੋਂ ਸਕਿੱਲ ਡਿਵੈਲਪਮੈਂਟ ਦਾ ਕੋਰਸ ਕੀਤਾ ਗਿਆ ਸੀ, ਉਨ੍ਹਾਂ ਨੂੰ ਸੈਸ਼ਨ ਜੱਜ ਵਲੋਂ ਸਰਟੀਫਿਕੇਟ ਵੰਡੇ ਗਏ |

ਪਿਛਲੀ ਖ਼ਬਰ ਸਾਬਕਾ ਨਗਰ ਕੌਂਸਲਰ ਨਛੱਤਰ ਸਿੰਘ ਉਰਫ਼ ਜੱਗਾ ਸਿੰਘ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਮੋਟਰਸਾਈਕਲ ਅਤੇ ਕਾਰ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।