05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ <br/>

ਅਜੀਤ ਡੈਸਕ 16-06-2026
ਤਪਾ ਮੰਡੀ, 15 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਘਰ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਾਮ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਲਾਣੇ ਵਾਲੀ ਗਲੀ, ਤਪਾ, ਜੋ ਵੈਲਡਿੰਗ ਦਾ ਕੰਮ ਕਰਦਾ ਹੈ, ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਘਰ ਆਇਆ ਅਤੇ ਆਪਣਾ ਮੋਟਰਸਾਈਕਲ ਬਾਹਰ ਖੜ੍ਹਾ ਕਰ ਦਿੱਤਾ | ਰਾਤ ਕਰੀਬ 9:15 ਵਜੇ ਪਰਿਵਾਰਕ ਮੈਂਬਰਾਂ ਨੇ ਜਦੋਂ ਬਾਹਰ ਦੇਖਿਆ ਤਾਂ ਮੋਟਰਸਾਈਕਲ ਆਪਣੀ ਥਾਂ 'ਤੇ ਮੌਜੂਦ ਨਹੀਂ ਸੀ | ਇਸ ਤੋਂ ਬਾਅਦ ਪਰਿਵਾਰ ਅਤੇ ਗੁਆਂਢੀਆਂ ਨੇ ਆਸ-ਪਾਸ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਪੀੜਤ ਸ਼ਾਮ ਸਿੰਘ ਨੇ ਦੱਸਿਆ ਕਿ ਚੋਰਾਂ ਦੀਆਂ ਹਰਕਤਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈਆਂ ਹਨ | ਇਸ ਸਬੰਧੀ ਸਿਟੀ ਪੁਲਿਸ ਚੌਕੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਪੁਲਿਸ ਵਲੋਂ ਛਾਪੇਮਾਰੀ ਕਰ ਕੇ ਚੱਲਦੀ ਭੱਠੀ ਤੇ 20 ਲੀਟਰ ਲਾਹਣ ਬਰਾਮਦ <br/> ਅਗਲੀ ਖ਼ਬਰ ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਦਿਲ ਦੇ ਦੌਰੇ ਕਾਰਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।