06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮਹਿਲ ਕਲਾਂ ਵਿਖੇ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਅਹੁਦੇ ਦਾ ਚਾਰਜ ਸੰਭਾਲਿਆ <br/>

ਅਜੀਤ ਡੈਸਕ 16-06-2026
ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੇ ਸਬ-ਡਵੀਜ਼ਨ ਮਹਿਲ ਕਲਾਂ ਦੇ ਨਵੇਂ ਐਸ.ਡੀ.ਐਮ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਉਪਰੰਤ ਗੱਲਬਾਤ ਦੌਰਾਨ ਐਸ.ਡੀ.ਐਮ ਸਿੱਧੂ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਨਾਲ ਨਿਭਾਉਣਗੇ | ਸਬ-ਡਵੀਜ਼ਨ ਮਹਿਲ ਕਲਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਦਫ਼ਤਰੀ ਕੰਮ-ਕਾਜ ਦੌਰਾਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਲੋਕ ਭਲਾਈ ਨਾਲ ਸਬੰਧਿਤ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾਵੇਗਾ | ਕਿਸੇ ਵੀ ਨਾਗਰਿਕ ਨਾਲ ਵਿਤਕਰਾ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਸਮੂਹ ਨਗਰ ਪੰਚਾਇਤਾਂ, ਨੰਬਰਦਾਰਾਂ, ਸਮਾਜ ਸੇਵੀ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਅਤੇ ਲੋਕ ਸੇਵਾ ਦੇ ਮਿਸ਼ਨ 'ਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ | ਇਸ ਮੌਕੇ ਹਰਵਿੰਦਰ ਰਾਏ ਕੁਤਬਾ, ਰੀਡਰ ਗੁਰਮੀਤ ਕੌਰ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ, ਕਲਰਕ ਸੰਦੀਪ ਕੌਰ ਅਤੇ ਸਿਕੰਦਰ ਸਿੰਘ ਦੀ ਅਗਵਾਈ ਹੇਠ ਐਸ.ਡੀ.ਐਮ. ਬੇਅੰਤ ਸਿੰਘ ਸਿੱਧੂ ਨੂੰ ਗੁਲਦਸਤਾ ਭੇਟ ਕਰ ਕੇ ਸੁਆਗਤ ਕਰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਧਨੌਲਾ ਖ਼ੁਰਦ ਵਿਖੇ 62ਵਾਂ ਸਾਲਾਨਾ ਭੰਡਾਰਾ ਕਰਵਾਇਆ <br/> ਅਗਲੀ ਖ਼ਬਰ ਪਿੰਡ ਟੱਲੇਵਾਲ ਵਿਖੇ ਰਾਉਂਡ ਗਲਾਸ ਫਾੳਾੂਡੇਸ਼ਨ ਵਲੋਂ ਫੁੱਟਬਾਲ ਦੇ ਖਿਡਾਰੀਆਂ ਨੂੰ ਸਾਮਾਨ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।