07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪਿੰਡ ਛਾਪਾ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਧਾਰਮਿਕ ਸਮਾਗਮ 18 ਤੋਂ

ਅਜੀਤ ਡੈਸਕ 16-06-2026
ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚਾਰ ਰੋਜ਼ਾ ਧਾਰਮਿਕ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਅਕਾਲਜੋਤ ਸ਼ਹੀਦਾਂ ਪਿੰਡ ਛਾਪਾ ਵਿਖੇ 18 ਤੋਂ 21 ਜੂਨ ਤੱਕ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਹਰ ਰੋਜ਼ ਅੰਮਿ੍ਤ ਵੇਲੇ ਤੋਂ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਨਾਮ ਸਿਮਰਨ ਦੇ ਪ੍ਰਵਾਹ ਚੱਲਣਗੇ | ਆਖ਼ਰੀ ਦਿਨ 21 ਜੂਨ ਨੂੰ ਅੰਮਿ੍ਤ ਸੰਚਾਰ ਹੋਵੇਗਾ | ਇਸ ਮੌਕੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ 22 ਜੂਨ ਨੂੰ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦਾਂ ਪਿੰਡ ਛਾਪਾ ਤੋਂ ਅਰਦਾਸ ਉਪਰੰਤ ਆਰੰਭ ਹੋ ਕੇ ਪਿੰਡ ਕੁਰੜ, ਮਨਾਲ ਵਿਖੇ ਪਰਿਕਰਮਾ ਕਰਦਾ ਹੋਇਆ ਨਾਨਕਸਰ ਟਿੱਬਾ ਵਿਖੇ ਸੰਪੰਨ ਹੋਵੇਗਾ | ਇਸ ਮੌਕੇ ਸੰਤ ਮਹਾਂਪੁਰਸ਼, ਪ੍ਰਸਿੱਧ ਰਾਗੀ ਜਥੇ, ਕਥਾ ਵਾਚਕ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਪ੍ਰਬੰਧਕ ਕਮੇਟੀ ਨੇ ਸਮੂਹ ਇਲਾਕਾ ਵਾਸੀ ਸੰਗਤਾਂ ਨੂੰ ਪਰਿਵਾਰਾਂ ਸਮੇਤ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਹੰਡਿਆਇਆ ਵਿਖੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ 18 ਨੂੰ ਅਗਲੀ ਖ਼ਬਰ ਬੇਰੁਜ਼ਗਾਰ ਲਾਇਬੇ੍ਰਰੀਅਨ ਫ਼ਰੰਟ ਪੰਜਾਬ ਨੇ ਮੰਗਾਂ ਨੂੰ ਲੈ ਕੇ ਮੀਤ ਹੇਅਰ ਨੂੰ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।