07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹੰਡਿਆਇਆ ਵਿਖੇ ਮਹਾਨ ਗੁਰਮਤਿ ਸਮਾਗਮ 20 ਨੂੰ <br/>

ਅਜੀਤ ਡੈਸਕ 16-06-2026
ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਦੇ ਦੀਵਾਨ ਹਾਲ ਵਿਖੇ ਮਹਾਨ ਗੁਰਮਤਿ ਸਮਾਗਮ 20 ਜੂਨ ਨੂੰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਦਿੱਤੀ ਤੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਹਲਕਾ ਬਰਨਾਲਾ ਦੇ ਪਿੰਡਾਂ ਵਿਚ ਸਮਰ ਕੈਂਪ ਲਗਾਏ ਗਏ ਸੀ | ਜਿਨ੍ਹਾਂ 'ਚ ਪਿੰਡ-ਪਿੰਡ ਪੱੁਜ ਕੇ ਬੱਚਿਆਂ ਨੂੰ ਗੁਰਮਤਿ ਪੜ੍ਹਾਈ ਕਰਵਾਈ ਸੀ, ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਜੇਤੂ ਤੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਸ ਸਮਾਗਮ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸਕੱਤਰ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਗੁਰਿੰਦਰ ਸਿੰਘ ਮਥਰੇ ਵਾਲਾ, ਸਾਬਕਾ ਸੰਸਦੀ ਸਕੱਤਰ ਤੇ ਸ਼ੋ੍ਰਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾ ਵਿਸ਼ੇਸ਼ ਤੌਰ 'ਤੇ ਪਹੁੰਚਣਗੇ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ, ਮੱਖਣ ਸਿੰਘ ਮਹਿਰਮੀਆ, ਗੁਰਲਾਲ ਸਿੰਘ ਸਿੱਧੂ, ਗੁਰਮੇਲ ਸਿੰਘ ਗਿੱਲ, ਜਰਨੈਲ ਸਿੰਘ, ਹਰਬੰਸ ਸਿੰਘ ਬਰਨਾਲਾ, ਨਿਰੰਜਣ ਸਿੰਘ, ਨੰਬਰਦਾਰ ਮਿੱਠੂ ਸਿੰਘ, ਕਥਾ ਵਾਚਕ ਕੁਲਵੰਤ ਸਿੰਘ ਭੈਣੀ ਫੱਤਾ, ਗ੍ਰੰਥੀ ਬਲਵਿੰਦਰ ਸਿੰਘ, ਮਨਮੋਹਨ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਅਵਤਾਰ ਸਿੰਘ ਬੱਗਾ, ਬੋਗੜ ਸਿੰਘ, ਬਸਾਵਾ ਸਿੰਘ ਭਰੀ, ਦਰਸ਼ਨ ਸਿੰਘ ਚੀਮਾ, ਜਰਨੈਲ ਸਿੰਘ ਰਾਗੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੇਵਾ ਮੁਕਤ ਪੁਲਿਸ ਇੰਸਪੈਕਟਰ ਵਲੋਂ ਸਲਫਾਸ ਨਿਗਲ ਕੇ ਖੁਦਕੁਸ਼ੀ ਅਗਲੀ ਖ਼ਬਰ ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਾਹਿਤਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।