20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ- ਡੀ.ਐਸ.ਪੀ. ਰਜਿੰਦਰ ਪਾਲ ਸਿੰਘ

ਅਜੀਤ ਡੈਸਕ 20-06-2026

ਤਪਾ ਮੰਡੀ, 19 ਜੂਨ (ਵਿਜੇ ਸ਼ਰਮਾ)-ਸਬ ਡਿਵੀਜ਼ਨ ਤਪਾ ਅੰਦਰ ਕਿਸੇ ਨੂੰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਮਨ ਕਾਨੂੰਨ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. (ਡੀ) ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਿਟੀ ਇੰਚਾਰਜ ਬਲਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸਥਾਨਕ ਸ਼ਹਿਰ ਦੇ ਅੰਦਰਲੇ ਬੱਸ ਅੱਡੇ ‘ਤੇ ਸਪੈਸ਼ਲ ਨਾਕਾਬੰਦੀ ਕਰ ਕੇ ਬਿਨਾਂ ਦਸਤਾਵੇਜ਼ ਗੱਡੀਆਂ ਦੇ ਚਲਾਨ ਕੱਟੇ ਗਏ ਅਤੇ ਟਰੈਕਟਰਾਂ ‘ਤੇ ਲੱਗਿਆ ਹੋਇਆ ਸਾਊਂਡ ਸਿਸਟਮ ਵੱਡੇ ਬਕਸਿਆਂ ਨੂੰ ਬੰਦ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਡੀ.ਐਸ.ਪੀ. (ਡੀ.) ਰਜਿੰਦਰ ਪਾਲ ਸਿੰਘ ਅਤੇ ਥਾਣਾ ਇੰਚਾਰਜ ਨਵਦੀਪ ਕੌਰ ਚਹਿਲ ਨੇ ਦੱਸਿਆ ਕਿ ਸਮਾਜ ਅੰਦਰ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕੀਤੀ ਗਈ ਹੈ ਜਿਸ ਤਹਿਤ ਟਰੈਕਟਰਾਂ ‘ਤੇ ਲੱਗੇ ਵੱਧ ਆਵਾਜ਼ ਵਾਲੇ ਵੱਡੇ ਬਕਸਿਆਂ ਨੂੰ ਬੰਦ ਕਰਵਾਇਆ ਗਿਆ ਹੈ। ਸਿਟੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਅੰਦਰਲੇ ਬੱਸ ਅੱਡੇ ‘ਤੇ ਸਪੈਸ਼ਲ ਨਾਕਾਬੰਦੀ ਕਰ ਕੇ ਬਿਨਾਂ ਦਸਤਾਵੇਜ਼ ਗੱਡੀਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੁਹਿੰਮ ਲਗਾਤਾਰ ਪੁਲਿਸ ਵਲੋਂ ਜਾਰੀ ਰਹੇਗੀ।

ਪਿਛਲੀ ਖ਼ਬਰ ਮੁੱਖ ਮੰਤਰੀ ਖ਼ਿਲਾਫ਼ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਵਾਗਤਯੋਗ-ਸਿੰਗੜੀਵਾਲ ਅਗਲੀ ਖ਼ਬਰ ਪੰਜਾਬ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਗੁਮਰਾਹ ਕਰ ਰਹੀ ਹੈ-ਵਿਧਾਇਕ ਕਾਲਾ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।