18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਯੂਥ ਆਗੂ ਗੁਰਪ੍ਰੀਤ ਸਿੰਘ ਕਲਾਲ ਮਾਜਰਾ ਕਾਂਗਰਸ ਪਾਰਟੀ ਐਸ. ਸੀ. ਡਿਪਾਰਟਮੈਂਟ ਦੇ ਬਲਾਕ ਚੇਅਰਮੈਨ ਨਿਯੁਕਤ

ਅਜੀਤ ਡੈਸਕ 20-06-2026

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਪੰਜਾਬ ਐਸ. ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦੀ ਅਗਵਾਈ ‘ਚ ਗੁਰਪ੍ਰੀਤ ਸਿੰਘ ਕਲਾਲ ਮਾਜਰਾ ਨੂੰ ਬਲਾਕ ਮਹਿਲ ਕਲਾਂ ਐਸ. ਸੀ. ਡਿਪਾਰਟਮੈਂਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਗੁਰਮੇਲ ਸਿੰਘ ਮੌੜ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬਲਾਕਾਂ ‘ਚ ਐਸ. ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਹੁਣ ਜਲਦੀ ਹੀ ਬੂਥ ਕਮੇਟੀਆਂ ਜਿਨ੍ਹਾਂ ‘ਚ ਇਕ ਇਸਤਰੀ ਅਤੇ ਚਾਰ ਨੌਜਵਾਨਾਂ ਨੂੰ ਬੂਥ ਲੈਵਲ ‘ਤੇ ਕਮੇਟੀਆਂ ਬਣਾ ਕੇ ਮਿਸ਼ਨ 2027 ਤਹਿਤ ਪੰਜਾਬ ਦੇ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪਿੰਡ-ਪਿੰਡ ਲਾਮਬੰਦੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਦੀ ਅਗਵਾਈ ਦੇ ‘ਚ ਪਿਛਲੇ ਦਿਨੀਂ ਬਰਨਾਲਾ ਵਿਖੇ ਦੋ ਦਿਨਾਂ ਦਾ ਵਰਕਸ਼ਾਪ, ਕੈਂਪ ਲਗਾਇਆ ਗਿਆ ਹੈ। ਹੁਣ ਜਲਦੀ ਹੀ ਸਾਰੇ ਜ਼ਿਲ੍ਹੇ ਬਰਨਾਲੇ ਦੇ ਪਿੰਡਾਂ ਦੇ ‘ਚ ਪੈਦਲ ਮਾਰਚ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਪੰਜਾਬ ਜਸਮੇਲ ਸਿੰਘ ਡੇਅਰੀਵਾਲਾ, ਬਲਾਕ ਚੇਅਰਮੈਨ ਸ਼ੇਰਪੁਰ ਰੁਪਿੰਦਰ ਸਿੰਘ ਰਿੰਪੀ, ਬਲਾਕ ਚੇਅਰਮੈਨ ਬਰਨਾਲਾ ਨਛੱਤਰ ਸਿੰਘ, ਚੇਤਨ ਸਿੰਘ ਕਲਾਲ ਮਾਜਰਾ, ਸੰਦੀਪ ਸਿੰਘ, ਲਛਮਣ ਸਿੰਘ ਵਜੀਦਕੇ, ਅਜੀਤ ਸਿੰਘ ਫ਼ੌਜੀ ਨੇ ਨਵੇਂ ਚੁਣੇ ਚੇਅਰਮੈਨ ਗੁਰਪ੍ਰੀਤ ਸਿੰਘ ਟਾਟਾ ਨੂੰ ਵਧਾਈ ਦਿੰਦਿਆਂ ਚੜ੍ਹਦੀ ਕਲਾ ਦੀ ਕਾਮਨਾ ਕੀਤੀ। ਨਵ-ਨਿਯੁਕਤ ਚੇਅਰਮੈਨ ਗੁਰਪ੍ਰੀਤ ਸਿੰਘ ਕਲਾਲ ਮਾਜਰਾ ਨੇ ਪਾਰਟੀ ਹਾਈਕਮਾਨ, ਐਸ. ਸੀ. ਡਿਪਾਰਟਮੈਂਟ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਪਿਛਲੀ ਖ਼ਬਰ ਹੰਡਿਆਇਆ ਵਿਖੇ ਸਮਰ ਗੁਰਮਤਿ ਕੈਂਪ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਬੀ. ਐੱਸ. ਐੱਨ. ਐੱਲ. ਨੇ ਦਿਲਚਸਪ ਪ੍ਰੋਗਰਾਮ ਤਹਿਤ ਆਰੰਭੀ ਨਵੀਂ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।