18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੀ. �. ਸਟਾਫ਼ ਵਲੋਂ ਭਗੌੜਾ ਕਾਬੂ

ਅਜੀਤ ਡੈਸਕ 20-06-2026

ਬਰਨਾਲਾ, 19 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.�. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀ.�. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਪੁਲਿਸ ਵਲੋਂ 16 ਫਰਵਰੀ 2022 ਨੂੰ ਵੱਖ-ਵੱਖ ਧਰਾਵਾਂ ਤਹਿਤ ਇਕ ਮਾਮਲਾ ਬਲਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਵਗ਼ੈਰਾ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸ ‘ਤੇ ਅਦਾਲਤ ਨੇ 16 ਦਸੰਬਰ 2025 ਨੂੰ ਭਗੌੜਾ ਕਰਾਰ ਦੇ ਦਿੱਤਾ। ਪੀ.�. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ‘ਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਇਕ ਨਜ਼ਰ ਇੱਧਰ ਵੀ... ਖ਼ਾਲੀ ਪਲਾਟਾਂ ਅਤੇ ਸੜਕਾਂ ਕਿਨਾਰੇ ਸੁੱਟੀ ਜਾ ਰਹੀ ਪੇਪਰ ਮਿੱਲ ਦੀ ਵੇਸਟਜ ਅਗਲੀ ਖ਼ਬਰ ਹੰਡਿਆਇਆ ਵਿਖੇ ਸਮਰ ਗੁਰਮਤਿ ਕੈਂਪ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।