06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਪਿੰਡ ਮੂੰਮ ਵਿਖੇ ਬਾਬਾ ਪ੍ਰਕਾਸ਼ ਮੁਨੀ ਦੀ ਯਾਦ ‘ਚ ਸਾਲਾਨਾ ਧਾਰਮਿਕ ਸਮਾਗਮ 25 ਨੂੰ

ਅਜੀਤ ਡੈਸਕ 21-06-2026
ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ 23 ਤੋਂ 25 ਜੂਨ ਤੱਕ ਡੇਰਾ ਮੁਕਤਸਰ, ਪਿੰਡ ਮੂੰਮ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।। ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਦਲੌਰ ਮੁਨੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 23 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 25 ਜੂਨ ਨੂੰ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਪ੍ਰਸਿੱਧ ਰਾਗੀ, ਕਥਾ ਵਾਚਕ, ਢਾਡੀ, ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨਗੇ। ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਬਰਸੀ ਸਮਾਗਮ ‘ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸੇਵਾਦਾਰ ਗੁਰਚਰਨ ਸਿੰਘ, ਦਰਸ਼ਨ ਸਿੰਘ ਮੂੰਮ, ਪਿਆਰਾ ਸਿੰਘ ਧਨੇਰ, ਸਤਨਾਮ ਸਿੰਘ, ਜੋਗਿੰਦਰ ਸਿੰਘ, ਅਜੈਬ ਸਿੰਘ ਲੱਖਾ ਆਦਿ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਕੇਵਲ ਸਿੰਘ ਢਿੱਲੋਂ ਦੇ ਰਿਹਾਇਸ਼ ਅੱਗੇ ਭਾਜਪਾ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਵਧਦੀ ਲੋਕਪ੍ਰਿਯਤਾ ਕਾਰਨ ਅਕਾਲੀ ਦਲ ਬਖਲਾਹਟ ‘ਚ - ਡਾ. ਮਿੰਕੂ ਜਵੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।