15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਖੁੱਡੀ ਖੁਰਦ ਨੂੰ ਜਾਂਦੀ ਬਦਤਰ ਹੋਈ ਸੜਕ ਨੂੰ ਲੈ ਕੇ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 22-06-2026

ਹੰਡਿਆਇਆ, 21 ਜੂਨ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖੁਰਦ ਨੂੰ ਜਾਂਦੀ 18 ਫੁੱਟੀ ਸੜਕ ਪਿਛਲੇ ਛੇ ਮਹੀਨਿਆਂ ਤੋਂ ਪੱਥਰ ਪਾਉਣ ਉਪਰੰਤ ਪ੍ਰੀਮਿਕਸ ਨੂੰ ਉਡੀਕ ਰਹੀ ਹੈ। ਜਿਸ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਗੁਰਦੁਆਰਾ ਸਾਹਿਬ ਜਗਦੇਵ ਸਿੰਘ, ਸਾਬਕਾ ਸਰਪੰਚ ਜਸਕਰਨ ਸਿੰਘ ਚੂੰਘ ਤੇ ਮੰਗਲ ਸਿੰਘ ਨੇ ਦੱਸਿਆ ਕਿ ਕੌਮੀ ਮਾਰਗ ਨੰਬਰ 7 ਤੋਂ ਲੈ ਕੇ ਪਿੰਡ ਖੁੱਡੀ ਖ਼ੁਰਦ-ਢਿੱਲਵਾਂ ਅਤੇ ਘੁੰਨਸ ਨੂੰ ਜਾਂਦੀਆਂ ਸੜਕਾਂ ਨੂੰ ਦੁਬਾਰਾ ਬਣਾਉਣ ਲਈ ਛੇ ਮਹੀਨੇ ਪਹਿਲਾਂ ਪੱਥਰ ਪਾ ਦਿੱਤਾ ਗਿਆ ਸੀ। ਪਰ ਉਸ ਉਪਰ ਪ੍ਰੀਮਿਕਸ ਨਾ ਪਾਉਣ ਕਰ ਕੇ ਰੋੜੇ ਸੜਕ ਉਪਰ ਖਿੱਲਰੇ ਪਏ ਹਨ ਪ੍ਰੰਤੂ ਵਿਭਾਗ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ। ਇਨ੍ਹਾਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਹ ਸੜਕ ਖੁੱਡੀ ਖ਼ੁਰਦ ਤੋਂ ਢਿੱਲਵਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਾਰਗ ਨੂੰ ਜੋੜਦੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਸੜਕ ਸੁਰੱਖਿਆ ਸਬੰਧੀ ਇੱਕ ਕਮੇਟੀ ਬਣਾਈ ਹੋਈ ਹੈ, ਉਹ ਵੀ ਇਨ੍ਹਾਂ ਸੜਕਾਂ ਦੀ ਸੁਰੱਖਿਆ ਬਾਰੇ ਕੋਈ ਕਾਰਵਾਈ ਕਰਦੀ ਨਜ਼ਰ ਨਹੀਂ ਆਉਂਦੀ। ਪਿੰਡ ਵਾਸੀਆਂ ਨੇ ਕਿਹਾ ਕਿ ਇਨ੍ਹਾਂ ਪੱਥਰਾਂ ਉੱਪਰੋਂ ਰੋਜ਼ਾਨਾ ਵਹੀਕਲ ਸਵਾਰ ਅਤੇ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋ ਗਿਆ ਹੈ। ਕਈ ਵਹੀਕਲ ਸਵਾਰ ਡਿੱਗਣ ਕਾਰਨ ਜ਼ਖਮੀ ਵੀ ਹੋਏ ਹਨ। ਇਸ ਕਰ ਕੇ ਅੱਕੇ ਹੋਏ ਪਿੰਡ ਵਾਸੀਆਂ ਨੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮਹਿੰਦਰ ਸਿੰਘ, ਸੁਖਵੀਰ ਸਿੰਘ ਬੱਗਾ, ਮੋਹਨ ਸਿੰਘ, ਭੂਰਾ ਸਿੰਘ, ਗੁਰਜੀਤ ਸਿੰਘ ਹਾਜ਼ਰ ਸਨ। ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਬਰਨਾਲਾ ਦੇ ਐਕਸੀਅਨ ਹਰਸ਼ ਗੋਇਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦਾ ਕੰਮ ਜਲਦੀ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਪਿਛਲੀ ਖ਼ਬਰ ਵੱਖ-ਵੱਖ ਥਾਈਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਮੰਨੀਆਂ ਮੰਗਾਂ ਲਾਗੂ ਨਾ ਕਰਨ ਖ਼ਿਲਾਫ਼ ਪੈਪਸੀਕੋ ਕੱਚੇ ਵਰਕਰਾਂ ਵਲੋਂ ਮੋਟਰਸਾਈਕਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।