15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਵੱਖ-ਵੱਖ ਥਾਈਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 22-06-2026

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)- ਕੌਮਾਂਤਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਕਰਵਾਇਆ ਗਿਆ। ਜਿਸ ‘ਚ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ। ਇਸ ਮੌਕੇ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਨਰੋਏ ਸਰੀਰ ਅਤੇ ਨਰੋਏ ਮਨ ਲਈ ਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ ਯੋਗ ਨੂੰ ਮਾਨਤਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ ਸੀ.ਐਮ. ਦੀ ਯੋਗਸ਼ਾਲਾ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਤਹਿਤ ਬਿਲਕੁਲ ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਵੀ 255 ਥਾਵਾਂ ‘ਤੇ ਯੋਗ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ 6500 ਦੇ ਕਰੀਬ ਵਿਅਕਤੀ ਇਨ੍ਹਾਂ ਮੁਫ਼ਤ ਕਲਾਸਾਂ ਦਾ ਲਾਭ ਲੈ ਰਹੇ ਹਨ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ ਹੈ ਜਿਸ ਦਾ ਵਿਸ਼ਾ ‘ਸਿਹਤਮੰਦ ਬੁਢਾਪੇ ਲਈ ਯੋਗ’ ਰੱਖਿਆ ਹੈ। ਅੱਜ ਦੇ ਸਮਾਗਮ ਦਾ ਉਦੇਸ਼ ਹਰ ਉਮਰ ਦੇ ਲੋਕਾਂ ਨੂੰ ਸਿਹਤਮੰਦ, ਸਰਗਰਮ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਐਸ.ਐਸ.ਪੀ. ਮੁਹੰਮਦ ਸਰਫਰਾਜ਼ ਆਲਮ ਨੇ ਵੀ ਯੋਗ ਕਰ ਕੇ ਜ਼ਿਲ੍ਹਾ ਵਾਸੀਆਂ ਨੂੰ ਜੀਵਨਸ਼ੈਲੀ ਸਿਹਤਮੰਦ ਬਣਾਉਣ ਦਾ ਸੱਦਾ ਦਿੱਤਾ। ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਸ਼ਲ ਨੇ ਕਿਹਾ ਕਿ ਯੋਗ ਨਾ ਸਿਰਫ਼ ਬਿਮਾਰੀਆਂ ਤੋਂ ਬਚਾਅ ਕਰਦਾ ਹੈ, ਸਗੋਂ ਮਨ ਨੂੰ ਸ਼ਾਂਤੀ ਅਤੇ ਜੀਵਨ ਵਿਚ ਸੰਤੁਲਨ ਵੀ ਪ੍ਰਦਾਨ ਕਰਦਾ ਹੈ। ਸਮਾਗਮ ਦੌਰਾਨ ਯੋਗ ਮਾਹਿਰਾਂ ਵਲੋਂ ਵੱਖ-ਵੱਖ ਯੋਗ ਕਿਰਿਆਵਾਂ ਕਰਵਾਈਆਂ ਗਈਆਂ। ਜਿਸ ਦਾ ਸੈਂਕੜੇ ਬਰਨਾਲਾ ਵਾਸੀਆਂ ਨੇ ਲਾਹਾ ਲਿਆ। ਸਟੇਜ ਸੰਚਾਲਨ ਪ੍ਰਿੰਸੀਪਲ ਹਰੀਸ਼ ਬਾਂਸਲ ਵਲੋਂ ਕੀਤਾ ਗਿਆ। ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਐਮ.ਡੀ. ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਲੱਠ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਐਸ.ਪੀ. (ਡੀ) ਅਸ਼ੋਕ ਕੁਮਾਰ ਸ਼ਰਮਾ, ਐਸ.ਡੀ.ਐਮ. ਡਾ: ਅਜੀਤਪਾਲ ਸਿੰਘ ਚਹਿਲ, ਡੀ.ਐਸ.ਪੀ. (ਸਿਟੀ) ਸਤਬੀਰ ਸਿੰਘ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਡਾ: ਅਮਨਦੀਪ ਸਿੰਘ, ਡਾ: ਸੀਮਾ, ਆਯੁਰਵੇਦਾ ਤੇ ਯੂਨਾਨੀ ਵਿਭਾਗ ਦਾ ਸਟਾਫ਼ ਮੌਜੂਦ ਸੀ।

ਪਿਛਲੀ ਖ਼ਬਰ ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਖੁੱਡੀ ਖੁਰਦ ਨੂੰ ਜਾਂਦੀ ਬਦਤਰ ਹੋਈ ਸੜਕ ਨੂੰ ਲੈ ਕੇ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।