15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਠੁੱਲੀਵਾਲ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 22-06-2026

ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)-ਥਾਣਾ ਠੁੱਲੀਵਾਲ ਪੁਲਿਸ ਨੇ ਇੱਕ ਨੌਜਵਾਨ ਨੂੰ 80 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤੇ ਜਾਣ ਦਾ ਪਤਾ ਲੱਗਿਆ ਹੈ। ਇਸ ਸਬੰਧੀ ਇੰਸਪੈਕਟਰ ਗੁਰਪਾਲ ਸਿੰਘ ਠੁੱਲੀਵਾਲ ਨੇ ਦੱਸਿਆ ਕਿ ਏ.ਐਸ.ਆਈ. ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪਿੰਡ ਕੁਰੜ ਦੇ ਸੂਏ ਵਾਲੇ ਪੁਲ ਨੇੜੇ ਸ਼ੱਕ ਦੇ ਆਧਾਰ ‘ਤੇ ਗੁਰਦੀਪ ਸਿੰਘ ਵਾਸੀ ਕੁਰੜ ਨੂੰ ਰੋਕ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਉਸ ਕੋਲੋਂ 80 ਨਸ਼ੀਲੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਥਾਣਾ ਠੁੱਲੀਵਾਲ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕਾਨੂੰਨੀ ਕਾਰਵਾਈ ਅਨੁਸਾਰ ਗ੍ਰਿਫ਼ਤਾਰ ਕਰ ਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਐਸ.ਆਈ.ਟੀ. ਵਲੋਂ ਵਿਜੇ ਸਾਂਪਲਾ ਤਲਬ ਅਗਲੀ ਖ਼ਬਰ ਵੱਖ-ਵੱਖ ਥਾਈਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।