15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

-ਤਪਾ ਦੇ ਵਾਰਡ ਨੰਬਰ 14 ਦਾ ਮਾਮਲਾ ਭਖਿਆ- ਕੌਂਸਲਰ ਰਣਜੀਤ ਸਿੰਘ ਲਾਡੀ ਨੂੰ ਅਦਾਲਤ ਤੋਂ ਮਿਲੀ ਰਾਹਤ

ਅਜੀਤ ਡੈਸਕ 22-06-2026

ਤਪਾ ਮੰਡੀ, 21 ਜੂਨ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੀ ਇੱਕ ਯੋਜਨਾ ਤਹਿਤ ਮਹਿਲਾਵਾਂ ਦੇ ਫਾਰਮ ਵਾਰਡ ਨੰਬਰ 14 ਵਿਚ ਭਰਨ ਦੌਰਾਨ ਹੋਏ ਵਿਵਾਦ ਦੇ ਮਾਮਲੇ ਵਿਚ ਦਰਜ ਕੇਸ ਤਹਿਤ ਗ੍ਰਿਫ਼ਤਾਰ ਕੀਤੇ ਗਏ ਕੌਂਸਲਰ ਰਣਜੀਤ ਸਿੰਘ ਲਾਡੀ ਨੂੰ ਅਦਾਲਤ ਵਲੋਂ ਰਿਲੀਜ਼ ਕਰ ਦਿੱਤਾ ਗਿਆ। ਇਸ ਘਟਨਾ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਭਦੌੜ ਹਲਕੇ ਦੇ ਇੰਚਾਰਜ ਅਤੇ ਸੀਨੀਅਰ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਕੌਂਸਲਰ ਰਣਜੀਤ ਸਿੰਘ ਲਾਡੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ ਅਤੇ ਕੌਂਸਲਰ ਦੀ ਕੀਤੀ ਗ੍ਰਿਫ਼ਤਾਰੀ ਵੀ ਗੈਰ-ਕਾਨੂੰਨੀ ਸੀ। ਉਨ੍ਹਾਂ ਕਿਹਾ ਕਿ ਅਦਾਲਤ ਵਿਚ ਪੇਸ਼ੀ ਦੌਰਾਨ ਇਹ ਪੱਖ ਰੱਖਿਆ ਗਿਆ, ਜਿਸ ਨਾਲ ਸਹਿਮਤ ਹੁੰਦਿਆਂ ਕੋਰਟ ਨੇ ਕੌਂਸਲਰ ਨੂੰ ਰਿਲੀਜ਼ ਕਰ ਦਿੱਤਾ। ਰਾਹੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਗਰ ਕੌਂਸਲ ਵਿਚ ਪ੍ਰਧਾਨਗੀ ਲਈ ਲੋੜੀਂਦੀ ਗਿਣਤੀ ਪੂਰੀ ਨਾ ਹੋਣ ਕਾਰਨ ਵਿਰੋਧੀ ਧਿਰ ਦੇ ਚੁਣੇ ਹੋਏ ਮੈਂਬਰਾਂ ’ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਲੋਕਤੰਤਰਿਕ ਦੇ ਉਲਟ ਹਨ ਅਤੇ ਇਸ ਦਾ ਲੋਕ ਜਵਾਬ ਦੇਣਗੇ। ਦੂਜੇ ਪਾਸੇ ਕੌਂਸਲਰ ਰਣਜੀਤ ਸਿੰਘ ਲਾਡੀ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਇਸ ਘਟਨਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਾਰਾ ਮਾਮਲਾ ਗ਼ਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ ਅਤੇ ਇਲਾਕੇ ਦੇ ਲੋਕ ਅਸਲ ਸਚਾਈ ਤੋਂ ਜਾਣੂ ਹਨ। ਉੱਧਰ ਜਸਵੀਰ ਸਿੰਘ ਜੱਸੀ ਪੁਰਬਾ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੀ ਯੋਜਨਾ ਤਹਿਤ ਮਹਿਲਾਵਾਂ ਦੇ ਫਾਰਮ ਭਰੇ ਜਾ ਰਹੇ ਸਨ, ਜਦੋਂ ਕਥਿਤ ਤੌਰ ’ਤੇ ਰਣਜੀਤ ਸਿੰਘ ਲਾਡੀ ਨੇ ਉਨ੍ਹਾਂ ਨਾਲ ਬਹਿਸ ਕਰਦਿਆਂ ਧੱਕਾ-ਮੁੱਕੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਦੌਰਾਨ ਉਨ੍ਹਾਂ ਦੀ ਪੱਗ ਦੀ ਬੇਅਦਬੀ ਵੀ ਹੋਈ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਉਣਾ ਪਿਆ। ਇਸ ਮਾਮਲੇ ਸਬੰਧੀ ਥਾਣਾ ਮੁਖੀ ਇੰਸਪੈਕਟਰ ਨਵਦੀਪ ਕੌਰ ਚਾਹਲ ਨੇ ਕਿਹਾ ਕਿ ਜਸਵੀਰ ਸਿੰਘ ਜੱਸੀ ਪੁਰਬਾ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨ ਅਨੁਸਾਰ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਵਲੋਂ ਵੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਰਣਜੀਤ ਸਿੰਘ ਲਾਡੀ ਨੂੰ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਮੁਹੱਲੇ ਦੀਆਂ ਮਹਿਲਾਵਾਂ ਵਲੋਂ ਕਿਹਾ ਗਿਆ ਕਿ ਕੌਂਸਲਰ ਰਣਜੀਤ ਸਿੰਘ ਲਾਡੀ ਬੇਕਸੂਰ ਹੈ। ਇਸ ਮੌਕੇ ਸੁਰਿੰਦਰ ਸਿੰਘ ਬਰਨਾਲਾ, ਸਾਹਿਬ ਸਿੰਘ, ਗੁਲਾਬ ਸਿੰਘ ਕਾਲਾ ਸਿੱਧੂ, ਦਵਿੰਦਰ ਟੀਟੂ ਦੀਕਸ਼ਤ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਅਤੇ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਪੰਜਾਬ ਵਿਮੁਕਤ ਕਬੀਲੇ ਐਸੋਸੀਏਸ਼ਨ ਦੀ ਸੂਬਾਈ ਪੱਧਰੀ ਮੀਟਿੰਗ ਅਗਲੀ ਖ਼ਬਰ ਯੂਥ ਬ੍ਰਿਗੇਡ ਵਲੋਂ ਬਰਨਾਲਾ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।