15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਟਰਾਈਡੈਂਟ ਗਰੁੱਪ ਵਲੋਂ ਸਿਹਤਮੰਦ ਜੀਵਨ ਸ਼ੈਲੀ ਦਾ ਸੰਦੇਸ਼

ਅਜੀਤ ਡੈਸਕ 22-06-2026

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)- ਕਰਮਚਾਰੀਆਂ ਦੀ ਸਮੁੱਚੀ ਭਲਾਈ ਅਤੇ ਸਿਹਤਮੰਦ ਕਾਰਜ-ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਟਰਾਈਡੈਂਟ ਗਰੁੱਪ ਵਲੋਂ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪੰਜਾਬ ਦੇ ਸੰਘੜਾ ਤੇ ਧੌਲਾ ਸਥਿਤ ਨਿਰਮਾਣ ਇਕਾਈਆਂ, ਮੱਧ ਪ੍ਰਦੇਸ਼ ਦੇ ਬੁਧਨੀ ਸਥਿਤ ਪਲਾਂਟ ਅਤੇ ਲੁਧਿਆਣਾ ਵਿਖੇ ਸਥਿਤ ਕਾਰਪੋਰੇਟ ਦਫ਼ਤਰ ਵਿਚ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਸਮੇਤ 1000 ਤੋਂ ਵੱਧ ਲੋਕਾਂ ਨੇ ਭਾਗ ਲਿਆ। ਪ੍ਰਮਾਣਿਤ ਯੋਗ ਮਾਹਿਰਾਂ ਦੀ ਅਗਵਾਈ ਹੇਠ ਯੋਗ ਅਤੇ ਧਿਆਨ ਸੈਸ਼ਨਾਂ ਦਾ ਆਯੋਜਨ ਕੀਤਾ ਗਿਆ। ਭਾਗੀਦਾਰਾਂ ਨੇ ਵੱਖ-ਵੱਖ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਦਾ ਅਭਿਆਸ ਕੀਤਾ, ਜਿਨ੍ਹਾਂ ਦਾ ਉਦੇਸ਼ ਸਰੀਰਕ ਤੰਦਰੁਸਤੀ, ਮਾਨਸਿਕ ਇਕਾਗਰਤਾ ਅਤੇ ਸਮੁੱਚੇ ਸਿਹਤ ਪੱਧਰ ਨੂੰ ਬਿਹਤਰ ਬਣਾਉਣਾ ਸੀ। ਮਾਹਿਰਾਂ ਨੇ ਨਿਯਮਿਤ ਕਸਰਤ, ਸਿਹਤਮੰਦ ਆਦਤਾਂ ਅਤੇ ਸੰਤੁਲਿਤ ਜੀਵਨ ਸ਼ੈਲੀ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ । ਪ੍ਰਧਾਨ ਮੰਤਰੀ ਸ੍ਰਿੰਦਰ ਮੋਦੀ ਦੇ ‘ਯੋਗਾ ਫਾਰ ਹਿਊਮੈਨਿਟੀ 2.0’ ਸੰਦੇਸ਼ ਤੋਂ ਪ੍ਰੇਰਿਤ ਇਸ ਪਹਿਲ ਰਾਹੀਂ ਵਿਅਕਤੀਗਤ ਸਿਹਤ, ਸਮਾਜਿਕ ਸਦਭਾਵਨਾ ਅਤੇ ਸਮੂਹਕ ਤਰੱਕੀ ਵਿਚ ਯੋਗ ਦੀ ਅਹਿਮ ਭੂਮਿਕਾ ਨੂੰ ਉਜਾਗਰ ਕੀਤਾ ਗਿਆ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਐਮੈਰਿਟਸ ਅਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਜੀਵਨ ਨੂੰ ਸੰਤੁਲਿਤ, ਸਾਰਥਕ ਅਤੇ ਉਦੇਸ਼ਪੂਰਨ ਬਣਾਉਣ ਦਾ ਸੰਪੂਰਨ ਮਾਰਗ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਲੋਕ ਕਾਮਯਾਬੀ ਦੀ ਦੌੜ ਵਿਚ ਆਪਣੀ ਸਿਹਤ ਅਤੇ ਮਾਨਸਿਕ ਸੰਤੁਲਨ ਨੂੰ ਪਿੱਛੇ ਛੱਡ ਦਿੰਦੇ ਹਨ, ਜਦਕਿ ਭਾਰਤੀ ਸੰਸਕ੍ਰਿਤੀ ਹਮੇਸ਼ਾ ਇਹ ਸਿੱਖਿਆ ਦਿੰਦੀ ਆਈ ਹੈ ਕਿ ਸਫ਼ਲਤਾ ਅਤੇ ਖੁਸ਼ਹਾਲੀ ਇੱਕ-ਦੂਜੇ ਦੇ ਪੂਰਕ ਹਨ, ਵਿਰੋਧੀ ਨਹੀਂ। ਇਸ ਮੌਕੇ ਟਰਾਈਡੈਂਟ ਅਧਿਕਾਰੀ ਗੁਪਤਾ, ਕੌਂਸਲਰ ਧਰਮ ਸਿੰਘ ਫੌਜੀ, ਜਸਵੀਰ ਸਿੰਘ ਗੱਖੀ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਕੰਪਨੀ ਦੇ ਕਰਮਚਾਰੀ ਮੌਜੂਦ ਸਨ।

ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸੂਚੀ ਛੇਤੀ ਜਾਰੀ ਕੀਤੀ ਜਾਵੇਗੀ- ਗੁਰਮੇਲ ਸਿੰਘ ਮੌੜ ਅਗਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਥਾਪਣ ਸਬੰਧੀ ਫ਼ਰਜ਼ੀ ਪੱਤਰ ਨੇ ਮਚਾਇਆ ਹੜਕੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।