06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਨੰਬਰਦਾਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਭੁਗਤਣਾ ਪਵੇਗਾ ਖਮਿਆਜ਼ਾ- ਪ੍ਰਧਾਨ ਗੁਰਜੰਟ ਸਿੰਘ

ਅਜੀਤ ਡੈਸਕ 23-06-2026
ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਗੁਰਜੰਟ ਸਿੰਘ ਦਰਾਜ ਦੀ ਅਗਵਾਈ ਹੇਠ ਹੋਈ, ਜਿਸ ’ਚ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੱਨਾ ਵਲੋਂ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ। ਮੀਟਿੰਗ ’ਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਮਰਾ ਵਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਿਸ਼ੇਸ਼ ਤੌਰ ’ਤੇ ਮਿਲ ਕੇ ਨੰਬਰਦਾਰ ਯੂਨੀਅਨ ਦੀਆਂ ਹੱਕੀ ਮੰਗਾਂ ਬਾਰੇ ਵਿਸਥਾਰ ਰੂਪ ਵਿਚ ਦੱਸਿਆ ਪਰ ਉਨ੍ਹਾਂ ਨੇ ਬਿਨਾਂ ਭਰੋਸੇ ਤੋਂ ਹੋਰ ਕੁੱਝ ਵੀ ਪੱਲੇ ਨਹੀਂ ਪਾਇਆ। ਉਨ੍ਹਾਂ ਦੱਸਿਆ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਜੋ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ। ਉਨ੍ਹਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ। ਪ੍ਰਧਾਨ ਗੁਰਜੰਟ ਸਿੰਘ ਦਰਾਜ਼ ਨੇ ਦੱਸਿਆ ਕਿ ਨੰਬਰਦਾਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਸਰਕਾਰ ਵਲੋਂ ਪੂਰਾ ਵੀ ਨਹੀਂ ਕੀਤਾ ਗਿਆ ਜਿਸ ਕਰ ਕੇ ਨੰਬਰਦਾਰ ਯੂਨੀਅਨ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਸਤਨਾਮ ਸਿੰਘ, ਜਗਰੂਪ ਸਿੰਘ, ਗੁਰਬਖਸ਼ੀਸ਼ ਸਿੰਘ, ਤਰਸੇਮ ਸਿੰਘ, ਜੱਗਾ ਸਿੰਘ ਨੰਬਰਦਾਰ, ਜਗਰਾਜ ਸਿੰਘ, ਗੁਰਤੇਜ ਸਿੰਘ, ਨਿਰਮਲ ਸਿੰਘ, ਚੰਦ ਸਿੰਘ, ਸਤਵਿੰਦਰ ਸਿੰਘ ਸੋਨਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਾਈ ਬਚਿੱਤਰ ਸਿੰਘ ਵੈੱਲਫੇਅਰ ਕਲੱਬ ਵਲੋਂ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪਿੰਡ ਛੀਨੀਵਾਲ ਖ਼ੁਰਦ ਵਿਖੇ ਲੋੜਵੰਦ ਪਰਿਵਾਰਾਂ ਨੂੰ ‘ਫੂਡ ਕਿੱਟਾਂ’ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।