06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸ਼ਹੀਦ ਭਾਈ ਬਚਿੱਤਰ ਸਿੰਘ ਵੈੱਲਫੇਅਰ ਕਲੱਬ ਵਲੋਂ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 23-06-2026
ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ਹੀਦ ਭਾਈ ਬਚਿੱਤਰ ਸਿੰਘ ਵੈੱਲਫੇਅਰ ਕਲੱਬ ਰਜਿ: ਬਰਨਾਲਾ ਵਲੋਂ ਨਗਰ ਨਿਗਮ ਬਰਨਾਲਾ ਦੇ ਨਵੇਂ ਬਣੇ ਮੇਅਰ ਸ੍ਰੀ ਹਸਨਪ੍ਰੀਤ ਭਾਰਦਵਾਜ ਦਾ ਸ਼ਹੀਦ ਭਾਈ ਬਚਿੱਤਰ ਸਿੰਘ ਫ਼ਰੀ ਹੋਮਿਓਪੈਥਿਕ ਡਿਸਪੈਂਸਰੀ ਵਿਖੇ ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਕਾਲਾ, ਮਾਸਟਰ ਸੁਖਵਿੰਦਰ ਸਿੰਘ ਕਾਲੀ ਅਤੇ ਡਾ. ਜਗਦੀਸ਼ ਸਿੰਘ ਰਾਜਾ ਵਲੋਂ ਲੋਈ ਅਤੇ ਸਨਮਾਨ ਚਿੰਨ੍ਹ ਭੇਟ ਕਰ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਹਸਨਪ੍ਰੀਤ ਭਾਰਦਵਾਜ ਵਲੋਂ ਕਲੱਬ ਦੁਆਰਾ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਵਾਸਤੇ ਇਹ ਬਹੁਤ ਹੀ ਵੱਡਾ ਉਪਰਾਲਾ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਵਲੋਂ ਸੰਸਥਾ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਵਲੋਂ ਡਿਸਪੈਂਸਰੀ ਵਿਖੇ ਪਿਛਲੇ 15 ਸਾਲਾਂ ਤੋਂ ਬਤੌਰ ਡਾਕਟਰ ਸੇਵਾ ਕਰ ਰਹੇ ਡਾ. ਦਰਸ਼ਨ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਨੰਗਲ, ਗੁਰਪ੍ਰੀਤ ਸਿੰਘ ਸਰਪੰਚ ਪਿੰਡ ਨੰਗਲ, ਧਰਮਾ ਸਿੰਘ ਨੰਗਲ, ਅਮਨਦੀਪ ਸਿੰਘ, ਦਵਿੰਦਰ ਸਿੰਘ ਸੰਧੂ, ਜਸਵਿੰਦਰ ਸਿੰਘ ਐਸ.ਡੀ. ਕਾਲਜ, ਗੁਰਬਖ਼ਸ਼ ਸਿੰਘ ਪੀ.ਟੀ.ਏ., ਡਾਕਟਰ ਭੀਮ ਰਾਓ ਅੰਬੇਦਕਰ ਵੈੱਲਫੇਅਰ ਐਨ.ਜੀ.ਓ. ਮਝੂਕੇ ਦੇ ਪ੍ਰਧਾਨ ਪ੍ਰੀਤ ਸਿੰਘ ਧਾਲੀਵਾਲ, ਗੁਰਚਰਨ ਸਿੰਘ ਪੱਪੂ, ਡਾ. ਦਰਸ਼ਨ ਸਿੰਘ, ਮਾਸਟਰ ਹਰਬੰਸ ਸਿੰਘ ਸੰਘੇੜਾ, ਮਾਸਟਰ ਸਰਬਜੀਤ ਸਿੰਘ ਸੰਘੇੜਾ, ਡਾਕਟਰ ਰਾਜੂ, ਗੁਰਸੇਵਕ ਸਿੰਘ ਦਾਰਾ, ਗੁਰਦੀਪ ਸਿੰਘ ਤਪਾ, ਬਲਜਿੰਦਰ ਸਿੰਘ ਟੀਟੂ, ਜਸਪਾਲ ਸਿੰਘ ਪਾਲੀ, ਬਲਵਿੰਦਰ ਸ਼ਰਮਾ ਕਾਲੂ, ਗੱਗੂ ਪੇਂਟਰ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਮਹਿਲ ਕਲਾਂ ਨੂੰ ਛੇਤੀ ਮਿਲੇਗਾ ਨਵਾਂ ਹਲਕਾ ਇੰਚਾਰਜ- ਪ੍ਰਧਾਨ ਸ਼ੰਮੀ ਠੁੱਲੀਵਾਲ ਅਗਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਭੁਗਤਣਾ ਪਵੇਗਾ ਖਮਿਆਜ਼ਾ- ਪ੍ਰਧਾਨ ਗੁਰਜੰਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।