06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਵਿਧਾਨ ਸਭਾ ਹਲਕਾ ਮਹਿਲ ਕਲਾਂ ਨੂੰ ਛੇਤੀ ਮਿਲੇਗਾ ਨਵਾਂ ਹਲਕਾ ਇੰਚਾਰਜ- ਪ੍ਰਧਾਨ ਸ਼ੰਮੀ ਠੁੱਲੀਵਾਲ

ਅਜੀਤ ਡੈਸਕ 23-06-2026
ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਨਵੇਂ ਹਲਕਾ ਇੰਚਾਰਜ ਦੀ ਨਿਯੁਕਤੀ ਸਬੰਧੀ ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਅਤੇ ਬਲਾਕ ਕਾਂਗਰਸ ਕਮੇਟੀ ਸ਼ੇਰਪੁਰ ਵਲੋਂ ਪਾਰਟੀ ਵਰਕਰਾਂ ਅਤੇ ਆਗੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਰਾਹੀਂ ਪਾਰਟੀ ਹਾਈਕਮਾਨ ਨੂੰ ਸਿਫ਼ਾਰਸ਼ ਭੇਜੀ ਜਾ ਚੁੱਕੀ ਹੈ। ਜਿਸ ਉਪਰ ਜਲਦ ਫ਼ੈਸਲਾ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਮੀ ਠੁੱਲੀਵਾਲ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਵਿਧਾਇਕ ਕਾਲਾ ਢਿੱਲੋਂ ਦੀ ਅਗਵਾਈ ਹੇਠ ਜ਼ਿਲ੍ਹਾ ਕਾਂਗਰਸ ਲਗਾਤਾਰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ ਅਤੇ ਹਲਕਾ ਮਹਿਲ ਕਲਾਂ ’ਚ ਵੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਛੇਤੀ ਹੀ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਉਨ੍ਹਾਂ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਅੱਗੇ ਲਿਆਉਣ ਲਈ ਵਚਨਬੱਧ ਹੈ, ਜਿਨ੍ਹਾਂ ਨੇ ਔਖੇ ਸਮੇਂ ਦੌਰਾਨ ਵੀ ਪਾਰਟੀ ਦਾ ਝੰਡਾ ਬੁਲੰਦ ਰੱਖਿਆ ਹੈ। ਆਉਣ ਵਾਲੀਆਂ ਚੋਣਾਂ ’ਚ ਅਜਿਹੇ ਆਗੂਆਂ, ਵਰਕਰਾਂ ਨੂੰ ਬਣਦਾ ਸਨਮਾਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬੀ.ਵੀ. ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਪਿਤਾ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਭਾਈ ਬਚਿੱਤਰ ਸਿੰਘ ਵੈੱਲਫੇਅਰ ਕਲੱਬ ਵਲੋਂ ਮੇਅਰ ਹਸਨਪ੍ਰੀਤ ਭਾਰਦਵਾਜ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।