ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਚੰਨਣਵਾਲ ਨੂੰ ਬਲਵਿੰਦਰ ਸਿੰਘ ਫ਼ੌਜੀ ਚੰਨਣਵਾਲ ਤੇ ਸਾਥੀਆਂ ਵਲੋਂ ਗੁਲਦਸਤਾ ਭੇਟ ਕਰ ਕੇ ਵਧਾਈ ਦਿੰਦਿਆਂ ਉਨ੍ਹਾਂ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਸੁਖਪਾਲ ਸਿੰਘ ਗਿੱਲ ਨੇ ਖੇਤੀਬਾੜੀ ਵਿਭਾਗ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿੰਦਿਆਂ ਹਮੇਸ਼ਾ ਕਿਸਾਨਾਂ ਦੀ ਭਲਾਈ ਨੂੰ ਪਹਿਲ ਦਿੱਤੀ। ਡਾ: ਗਿੱਲ ਨੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਸੇਵਾ ਅਤੇ ਖੇਤੀਬਾੜੀ ਦੇ ਵਿਕਾਸ ਲਈ ਪਹਿਲਾਂ ਵਾਂਗ ਹੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਨਵੀਆਂ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾ ਕੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਪ੍ਰਧਾਨ ਗੁਰਜਨਕ ਸਿੰਘ ਮਠਾੜੂ, ਨਵਜੋਤ ਸਿੰਘ ਸਿੱਧੂ ਆਦਿ ਹਾਜ਼ਰ ਸਨ।
ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਸੁਖਪਾਲ ਸਿੰਘ ਗਿੱਲ ਦਾ ਕੀਤਾ ਸਨਮਾਨ
ਅਜੀਤ ਡੈਸਕ
24-06-2026