05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਕਾਂਗਰਸ ਮਹਿਲਾ ਵਿੰਗ ਸਰਕਾਰ ਬਣਾਉਣ ’ਚ ਅਹਿਮ ਭੂਮਿਕਾ ਅਦਾ ਕਰੇਗਾ- ਬੀਬੀ ਕੁਠਾਲਾ

ਅਜੀਤ ਡੈਸਕ 24-06-2026


ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)- ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਅੰਦਰ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਕਾਂਗਰਸ ਮਹਿਲਾ ਵਿੰਗ ਅਹਿਮ ਭੂਮਿਕਾ ਨਿਭਾਏਗਾ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਮਹਿਲਾ ਆਗੂ ਬੀਬੀ ਕਾਂਤਾ ਕੁਠਾਲਾ ਨੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਸਮਾਗਮਾਂ ’ਚ ਸ਼ਮੂਲੀਅਤ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪਿੰਡ ਕਾਂਗਰਸ ਦੀ ਮਜ਼ਬੂਤੀ ਲਈ ਹਰ ਵਰਗ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਜਿਵੇਂ ਨੌਜਵਾਨ, ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਔਰਤ ਵਿੰਗ ਸਮੇਤ ਵੱਖ-ਵੱਖ ਵਿੰਗਾਂ ਦੀਆਂ ਇਕਾਈਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਸੂਬੇ ਦੇ ਲੋਕ ਹੁਣ ਕਾਂਗਰਸ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਲਈ ਕਾਂਗਰਸ ਦੀ ਸਰਕਾਰ ਬਣਾਉਣ ’ਚ ਇਸਤਰੀ ਵਿੰਗ ਅਹਿਮ ਭੂਮਿਕਾ ਅਦਾ ਕਰੇਗਾ। ਹਲਕਾ ਮਹਿਲ ਕਲਾਂ ਅੰਦਰ ਜ਼ਿਲ੍ਹਾ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਐਸ.ਸੀ. ਡਿਪਾਰਟਮੈਂਟ ਦੇ ਸੂਬਾਈ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਬਲਾਕ ਪ੍ਰਧਾਨ ਪਰਮਿੰਦਰ ਸ਼ੰਮੀ ਠੁੱਲੀਵਾਲ ਦੀ ਅਗਵਾਈ ਹੇਠ ਸਾਫ਼ ਸੁਥਰੇ ਅਕਸ ਵਾਲੇ ਵਰਕਰਾਂ ਦੀਆਂ ਕੀਤੀਆਂ ਜਾ ਰਹੀਆਂ ਕਾਂਗਰਸ ਐਸ ਸੀ ਡਿਪਾਰਟਮੈਂਟ ਦੀਆਂ ਨਿਯੁਕਤੀਆਂ ਭਵਿੱਖ ’ਚ ਪਾਰਟੀ ਲਈ ਲਾਹੇਵੰਦ ਸਾਬਤ ਹੋਣਗੀਆਂ।

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਚਲਾਇਆ ਦਸਤ ਰੋਕੂ ਅਭਿਆਨ ਅਗਲੀ ਖ਼ਬਰ ਪਿੰਡ ਗਹਿਲ ਵਿਖੇ ਲਾਭਪਾਤਰੀਆਂ ਨੂੰ ਫੂਡ ਕਿੱਟਾਂ ਦੀ ਕੀਤੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।