05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਗਿੰਦੂ ਧਾਲੀਵਾਲ ਦੇ ਹਲਕਾ ਭਦੌੜ ਯੂਥ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 24-06-2026


ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਹਲਕਾ ਭਦੌੜ ਅੰਦਰ ਸਮੁੱਚੇ ਕਾਂਗਰਸੀ ਵਰਕਰਾਂ ’ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ, ਜਦੋਂ ਗੁਰਬਿੰਦਰ ਸਿੰਘ ਗਿੰਦੂ ਧਾਲੀਵਾਲ 2570 ਵੋਟਾਂ ਨਾਲ ਹਲਕਾ ਭਦੌੜ ਯੂਥ ਕਾਂਗਰਸ ਦੇ ਪ੍ਰਧਾਨ ਬਣੇ। ਗਿੰਦੂ ਧਾਲੀਵਾਲ ਦੇ ਯੂਥ ਕਾਂਗਰਸ ਹਲਕਾ ਭਦੌੜ ਦਾ ਪ੍ਰਧਾਨ ਬਣਨ ਦਾ ਪਤਾ ਲੱਗਦੇ ਹੀ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਇਸ ਸਬੰਧੀ ਗਿੰਦੂ ਧਾਲੀਵਾਲ ਦੇ ਪਿਤਾ ਅਮਰਜੀਤ ਸਿੰਘ ਧਾਲੀਵਾਲ ਨੇ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ, ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਗਿੰਦੂ ਧਾਲੀਵਾਲ ਦੀ ਅਗਵਾਈ ਹੇਠ ਯੂਥ ਕਾਂਗਰਸ ਸੰਗਠਨ ਹੋਰ ਮਜ਼ਬੂਤ ਹੋਵੇਗਾ ਤੇ ਨੌਜਵਾਨਾਂ ਦੀ ਆਵਾਜ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਬੁਲੰਦ ਹੋਵੇਗੀ। ਜਦ ਇਸ ਸਬੰਧੀ ਯੂਥ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਗਿੰਦੂ ਧਾਲੀਵਾਲ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।

ਪਿਛਲੀ ਖ਼ਬਰ ਲਾਇਨਜ਼ ਕਲੱਬ ਬਰਨਾਲਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਰੁਣਦੀਪ ਸਿੰਘ ਧਾਲੀਵਾਲ ਬਲਾਕ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ’ਚ ਜੇਤੂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।