28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਪਲਾਟ ਵਿਵਾਦ ਨੂੰ ਲੈ ਕੇ ਤਪਾ ਸ਼ਹਿਰ ਹੋਇਆ ਬੰਦ ਬਾਜ਼ਾਰਾਂ ’ਚ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 26-06-2026
ਤਪਾ ਮੰਡੀ, 25 ਜੂਨ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਅੰਦਰ ਪਲਾਟ ਝਗੜੇ ਨੂੰ ਲੈ ਕੇ ਵੱਖ-ਵੱਖ ਧਾਰਮਿਕ, ਸਮਾਜਿਕ, ਵਪਾਰਕ ਅਤੇ ਰਾਜਨੀਤਿਕ ਜਥੇਬੰਦੀਆਂ ਵਲੋਂ ਅਗਰਵਾਲ ਧਰਮਸ਼ਾਲਾ ਵਿਚ ਮੀਟਿੰਗ ਕਰਨ ਤੋਂ ਬਾਅਦ ਸ਼ਹਿਰ ਦੇ ਬੰਦ ਬਾਜ਼ਾਰਾਂ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਤਪਾ ਬੰਦ ਨੂੰ ਲੈ ਕੇ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਰੋਸ ਪ੍ਰਦਰਸ਼ਨ ਤੋਂ ਬਾਅਦ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਅਤੇ ਕਾਂਗਰਸੀ ਦੇ ਸੀਨੀਅਰ ਆਗੂ ਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ਵਨੀ ਆਸ਼ੂ ਭੂਤ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਹਮੇਸ਼ਾ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅਗਰਵਾਲ ਭਾਈਚਾਰੇ ਦੀ ਜ਼ਮੀਨ ’ਤੇ ਕਥਿਤ ਕਬਜ਼ੇ ਦੀ ਕੋਸ਼ਿਸ਼ ਅਤੇ ਇਸ ਮਾਮਲੇ ਵਿਚ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼ਹਿਰ ਬੰਦ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰੀਆਂ ਦਾ ਇੱਕ ਵਫ਼ਦ ਕਾਂਗਰਸ ਦੇ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਬਰਨਾਲਾ ਨੂੰ ਮਿਲ ਕੇ ਤਪਾ ਵਾਸੀ ਸੁਰੇਸ਼ ਕੁਮਾਰ ਅਤੇ ਹੋਰਾਂ ਉੱਪਰ ਦਰਜ ਕੀਤੇ ਗਏ ਕਥਿਤ ਝੂਠੇ ਪਰਚੇ ਦੇ ਸਬੰਧ ਵਿਚ ਸਾਰਾ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤੋਂ ਬਾਅਦ ਕਥਿਤ ਪਲਾਟ ਕਬਜ਼ੇ ਅਤੇ ਦਰਜ ਪਰਚੇ ਸਬੰਧੀ ਆਪਣਾ ਪੱਖ ਪੇਸ਼ ਕੀਤਾ ਗਿਆ। ਐਸ.ਐਸ.ਪੀ.ਬਰਨਾਲਾ ਵਲੋਂ ਵਫ਼ਦ ਦੀਆਂ ਗੱਲਾਂ ਬੜੇ ਹੀ ਧਿਆਨ ਨਾਲ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਿਸੇ ਨਾਲ ਵੀ ਬੇਇਨਸਾਫ਼ੀ ਅਤੇ ਨਾ ਹੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਨਾ ਹੀ ਕਿਸੇ ਨੂੰ ਪਲਾਟ ’ਤੇ ਨਾਜਾਇਜ਼ ਕਬਜ਼ਾ ਕਰਨ ਦਿੱਤਾ ਜਾਵੇਗਾ ਅਤੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਜਾਵੇਗਾ। ਅਸ਼ਵਨੀ ਆਸ਼ੂ ਭੂਤ ਨੇ ਕਿਹਾ ਕਿ ਸ਼ਹਿਰ ਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਕਿਉਂਕਿ ਜਿਸ ਤਰ੍ਹਾਂ ਇਸ ਮਾਮਲੇ ਵਿਚ ਸ਼ਹਿਰ ਵਾਸੀਆਂ ਨੇ ਸਾਥ ਦਿੱਤਾ ਅੱਗੇ ਤੋਂ ਵੀ ਤੁਹਾਡੇ ਪਾਸੋਂ ਸਹਿਯੋਗ ਦੀ ਆਸ ਰੱਖਦੇ ਹਾਂ । ਇਸ ਮੌਕੇ ਸਰੇਸ਼ ਕੁਮਾਰ, ਅਮਰਜੀਤ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਸੀਤਲ, ਸਾਬਕਾ ਪ੍ਰਧਾਨ ਮਦਨ ਲਾਲ ਗਰਗ, ਬਸੰਤ ਲਾਲ ਭੋਲਾ, ਸੰਜੀਵ ਟਾਂਡਾ, ਸੰਜੂ ਗੁਪਤਾ, ਅਨਿਲ ਕੁਮਾਰ ਕਾਲਾ ਭੂਤ, ਸੇਸੀ ਪੱਖੋ, ਦਰਸ਼ਨ ਲਾਲ ਤਨੇਜਾ, ਹਰਿੰਦਰ ਸਿੰਘ ਗੋਗੀ, ਪਵਨ ਬਤਾਰਾ, ਸੋਮ ਨਾਥ, ਮੱਖਣ ਲਾਲ, ਬੁੱਧ ਰਾਮ ਕਾਲਾ, ਨਰੇਸ਼ ਭੂਤ, ਸੰਜੀਵ ਸੰਜੇ ਬਡਬਰ, ਤਰਸੇਮ ਲਾਲ, ਵਿਪਨ ਕੁਮਾਰ, ਵਿਸ਼ਾਲ ਬਬਲਾ, ਨਰੇਸ਼ ਕੁਮਾਰ, ਰਾਜੇਸ਼ ਕੁਮਾਰ, ਗੋਲਡੀ ਚੰਚਲ, ਬਿੱਟੂ ਭੈਣੀ, ਸੂਰਜ ਕੁਮਾਰ, ਅਸ਼ੋਕ ਘੜੈਲਾ, ਭੂਸ਼ਨ ਕੁਮਾਰ, ਮਿੰਟੂ ਕੁਮਾਰ, ਮੌਂਟੀ ਮਿੱਤਲ, ਮੌਜੀ ਪੂਨੀਆ, ਤਰਸੇਮ ਭੋਲਾ, ਅਸ਼ੋਕ ਕੁਮਾਰ, ਪ੍ਰਦੀਪ ਕੁਮਾਰ, ਅਸ਼ੋਕ ਮਿੱਤਲ, ਗੋਪਾਲ ਰਾਮ, ਸੁਖਪ੍ਰੀਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੰਡੀ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਮੂੰਮ ਵਿਖੇ ਸੰਤ ਬਾਬਾ ਪ੍ਰਕਾਸ਼ ਮੁਨੀ ਦੀ ਯਾਦ ’ਚ ਧਾਰਮਿਕ ਸਮਾਗਮ ਅਗਲੀ ਖ਼ਬਰ ਪਿੰਡਾਂ ਵਿੱਚ ਸਿਹਤ ਸੇਵਾਵਾਂ ਨਿਭਾਉਂਦੇ ਮੁਲਾਜਮਾਂ ਨੇ ਬਾਜ਼ਾਰਾਂ ’ਚ ਕੀਤਾ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।