03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਵਿਖੇ ਨਸ਼ਾ ਮੁਕਤੀ ਸੈਮੀਨਾਰ ਕਰਵਾਇਆ

ਅਜੀਤ ਡੈਸਕ 28-06-2026
ਬਰਨਾਲਾ, 27 ਜੂਨ (ਅਸ਼ੋਕ ਭਾਰਤੀ)-ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਦੇ ਉਦੇਸ਼ ਨਾਲ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਸੰਸਥਾ ਦੇ ਚੇਅਰਮੈਨ ਇੰਜ: ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾ: ਅਜੈ ਕੁਮਾਰ ਮਿੱਤਲ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੇ ਸਿਹਤਮੰਦ ਜੀਵਨ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿਚ ਵੀ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿਚ ਚੰਗੀਆਂ ਆਦਤਾਂ ਅਪਣਾਉਣ, ਖੇਡਾਂ, ਸਿੱਖਿਆ ਅਤੇ ਸਮਾਜ ਸੇਵਾ ਨਾਲ ਜੁੜਨ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਡੀਨ ਅਕਾਦਮਿਕਸ ਡਾ: ਭਵੇਤ ਗਰਗ ਅਤੇ ਆਈ.ਕਿਊ.ਏ.ਸੀ. ਕੋਆਰਡੀਨੇਟਰ ਸ੍ਰੀ ਵਿਜੈ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਿਕ ਦਿਸ਼ਾ ਵਿਚ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਖੇਡਾਂ, ਖੋਜ, ਸਭਿਆਚਾਰਕ ਅਤੇ ਸਮਾਜਿਕ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਭਾਵੁਕਤਾ ਸ਼ਰਮਾ, ਡੀਨ ਇੰਜੀਨੀਅਰਿੰਗ ਡਾ: ਰਜਨੀਸ਼ ਨਰੂਲਾ, ਐਨ.ਐੱਸ.ਐੱਸ. ਕੋਆਰਡੀਨੇਟਰ ਨਵਦੀਪ ਬਾਂਸਲ, ਐਡਮਿਸ਼ਨ ਹੈੱਡ ਸ਼੍ਰੀ ਚਤਿੰਦਰ ਸਿੰਘ, ਡਾ: ਜਸ਼ਨਜੋਤ, ਸ਼੍ਰੀ ਜਤਿੰਦਰ ਦਹੀਆ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਪੱਖੋਕੇ ਦੇ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ ਅਗਲੀ ਖ਼ਬਰ ਪਿੰਡ ਚੂੰਘਾ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦਾਂ ਨੂੰ ਫੂਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।