03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਚੀਮਾ ਸੈਕੰਡਰੀ ਸਕੂਲ ਵਿਖੇ ਸਰਪੰਚ ਮਲੂਕ ਸਿੰਘ ਧਾਲੀਵਾਲ ਸਮੇਤ ਮੁਹਤਬਰਾਂ ਵਲੋਂ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 03-07-2026
ਟੱਲੇਵਾਲ, 2 ਜੁਲਾਈ (ਸੋਨੀ ਚੀਮਾ)-ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ (ਬਰਨਾਲਾ) ਵਿਖੇ ਪਿਛਲੇ ਸਮੇਂ ਦੌਰਾਨ ਬੋਰਡ ਪ੍ਰੀਖਿਆਵਾਂ ਅਤੇ ਹੋਰ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਪਿੰਡ ਦੇ ਸਰਪੰਚ ਮਲੂਕ ਸਿੰਘ ਧਾਲੀਵਾਲ ਅਗਵਾਈ ਵਿਚ ਪੰਚਾਇਤੀ ਆਗੂਆਂ ਤੇ ਹੋਰ ਮੋਹਤਬਰਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਅਨਿਲ ਕੁਮਾਰ ਨੇ ਕੀਤੀ। ਸਮਾਗਮ ਦੌਰਾਨ ਪਿੰਡ ਚੀਮਾ ਦੇ ਸਰਪੰਚ ਸ: ਮਲੂਕ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਸੀਰਾ ਵਿੱਤ ਸਕੱਤਰ ਆਜ਼ਾਦ ਕਲੱਬ, ਅਵਤਾਰ ਸਿੰਘ ਚੀਮਾ, ਹਰਜਿੰਦਰ ਸਿੰਘ ਪੰਚ, ਪੰਚ ਮੱਖਣ ਸਿੰਘ, ਸਾਬਕਾ ਪੰਚ ਬਲਵੀਰ ਸਿੰਘ ਨੇ ਬੋਰਡ ਪ੍ਰੀਖਿਆਵਾਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਅੱਠਵੀਂ ਜਮਾਤ ਦੀ ਏਂਜਲ ਸ਼ਰਮਾ, ਅੰਸ਼ੂ, ਤਨਵੀਰ ਕੌਰ, ਸੁਮਨਦੀਪ ਕੌਰ, ਰਵਨੀਤ ਕੌਰ, ਖੁਸ਼ਪ੍ਰੀਤ ਕੌਰ, ਅਰਸ਼ਦੀਪ ਕੌਰ, ਕੁਸੁਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਸਰਪੰਚ ਮਲੂਕ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੋਂ ਪਿੰਡ ਚੀਮਾ ਦਾ ਕੋਈ ਵੀ ਵਿਦਿਆਰਥੀ ਜੇਕਰ ਬੋਰਡ ਪ੍ਰੀਖਿਆ ਵਿਚ ਪਹਿਲਾ, ਦੂਜਾ ਜਾਂ ਤੀਜਾ ਸਥਾਨ ਪ੍ਰਾਪਤ ਕਰੇਗਾ ਤਾਂ ਪਿੰਡ ਪੰਚਾਇਤ ਵਲੋਂ ਉਸ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਮੀਨਾਕਸ਼ੀ ਗਰਗ, ਪੂਨਮ ਸ਼ਰਮਾ, ਰਿਸ਼ੂ ਰਾਣੀ, ਗੁਰਮੀਤ ਕੌਰ, ਸੁਮਨ ਬਾਲਾ, ਲਲਿਤਾ ਮਿੱਤਲ, ਰਮਨਦੀਪ ਕੌਰ, ਉਪਾਸਨਾ ਸ਼ਰਮਾ, ਡਾ: ਜਤਿੰਦਰ ਜੋਸ਼ੀ, ਰਾਜਵਿੰਦਰ ਸਿੰਘ, ਬਿਕਰਮਜੀਤ ਸਿੰਘ, ਰਾਸ਼ੀ, ਅਮਨਦੀਪ ਕੌਰ ਅਤੇ ਮਨਜੀਤ ਕੌਰ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਸੰਕੇਤ ਭਾਸ਼ਾ ਦਾ ਅੱਠ ਰੋਜ਼ਾ ਕੈਂਪ ਸਫ਼ਲਤਾਪੂਰਵਕ ਸੰਪੰਨ ਅਗਲੀ ਖ਼ਬਰ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਸ਼ੇਸ਼ ਯੋਗਦਾਨ ਦੇ ਰਹੀ ਹੈ ਸੀਐਮ ਦੀ ਯੋਗਸ਼ਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।