03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਹੋਈ ਮੀਟਿੰਗ

03-07-2026
ਸ਼ਹਿਣਾ, 2 ਜੁਲਾਈ (ਸੁਰੇਸ਼ ਗੋਗੀ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਇਸ ਸਮੇਂ ਪੰਜਾਬ ਵਿਚ ਵਿਰੋਧੀ ਧਿਰ ਵਜੋਂ ੳੁੱਭਰ ਕੇ ਸਾਹਮਣੇ ਆ ਰਹੀ ਹੈ। ਇਹ ਸ਼ਬਦ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਨੇ ਬਲਾਕ ਪੱਧਰੀ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿਚ ਨਵੀਂ ਕ੍ਰਾਂਤੀ ਲਿਆਉਣ ਦਾ ਲੋਕਾਂ ਨਾਲ ਵਾਅਦਾ ਕੀਤਾ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀਆਂ ਪਾਰਟੀਆਂ ਦੀਆਂ ਪੰਜਾਬ ਵਿਚ ਸਮੇਂ-ਸਮੇਂ ’ਤੇ ਬਣੀਆਂ ਸਰਕਾਰਾਂ ਦੇ ਪਦਚਿੰਨ੍ਹਾਂ ’ਤੇ ਚੱਲਦੇ ਹੋਏ ਸਿਰਫ਼ ਵੋਟਾਂ ਬਟੋਰਨ ਵਾਲੀਆਂ ਨੀਤੀਆਂ ਅਪਣਾ ਰਹੀ ਹੈ। ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਨਸ਼ਿਆਂ ਦੀ ਦਲ-ਦਲ ਵਿਚ ਧਸ ਚੁੱਕਿਆ ਹੈ। ਜਿਸ ਲਈ ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ ਤੇ ਸਹੀ ਦਿਸ਼ਾ ਦੇਣ ਦੀ ਵੱਡੀ ਲੋੜ ਹੈ, ਜੋ ਕਿ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਅਹੁਦਾ ਸੰਭਾਲਣ ਤੋਂ ਪਹਿਲਾਂ ਖ਼ੁਦ ਵੀ ਕਹਿੰਦੇ ਸਨ। ਇਸ ਸਮੇਂ ਪ੍ਰਿੰਸੀਪਲ ਦਵਿੰਦਰ ਕੌਰ ਸੂਬਾ ਸਕੱਤਰ ਇਸਤਰੀ ਵਿੰਗ ਅਤੇ ਜ਼ਿਲ੍ਹਾ ਸੈਕਟਰੀ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਵਿਅਕਤੀਆਂ ਨੂੰ ਪਾਰਟੀ ਵਿਚ ਅਹੁਦੇ ਦਿੱਤੇ ਗਏ। ਜਿਵੇਂ ਕਿ ਬੀਬੀ ਬਿੰਦਰਪਾਲ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ, ਲਖਵੀਰ ਸਿੰਘ ਮਠਾੜੂ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮਾ: ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਦੇਵ ਸਿੰਘ ਖੱਟੜਾ, ਲੋਹਗੜ੍ਹ ਸਿੰਘ, ਜੱਸੀ ਸਿੰਘ ਪੰਧੇਰ, ਗੁਰਮੇਲ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ ਜੀਤੀ, ਜਸਪ੍ਰੀਤ ਸਿੰਘ ਧੀਮਾਨ, ਅੰਮ੍ਰਿਤਪਾਲ ਸਿੰਘ, ਗੁਰਬਖ਼ਸ਼ ਸਿੰਘ ਫ਼ੌਜੀ, ਭੋਲਾ ਸਿੰਘ ਨੰਬਰਦਾਰ, ਦਰਸ਼ਨ ਸਿੰਘ, ਬੀਬੀ ਸਰਬਜੀਤ ਕੌਰ, ਪਰਮਜੀਤ ਕੌਰ, ਨਛੱਤਰ ਕੌਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸੁਖਪੁਰਾ ਵਿਖੇ ਸੋਮਾ ਕੰਪਨੀ ਦੇ ਟਰੱਕ ਨੇ ਨੌਜਵਾਨ ਦਰੜਿਆ, ਪਿੰਡ ਦੇ ਲੋਕਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਤਰੁਣ ਚੁੱਘ ਅਤੇ ਹਰਸ਼ ਮਲਹੋਤਰਾ ਨੂੰ ਸਨਮਾਨਿਤ ਕਰਨਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ-ਭਾਜਪਾ ਆਗੂ ਦੁੱਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।