02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 6 ਨੂੰ ਹੋ ਰਹੇ ਸੂਬਾ ਪੱਧਰੀ ਪ੍ਰੋਗਰਾਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਆਗੂ

ਅਜੀਤ ਡੈਸਕ 03-07-2026
ਮਹਿਲ ਕਲਾਂ, 2 ਜੁਲਾਈ (ਅਵਤਾਰ ਸਿੰਘ ਅਣਖੀ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਮਹਿਲ ਕਲਾਂ ਦੀ ਇਕੱਤਰਤਾ ਪ੍ਰਧਾਨ ਦਰਸ਼ਨ ਸਿੰਘ ਪੰਡੋਰੀ ਦੀ ਅਗਵਾਈ ਹੇਠ ਮਹਿਲ ਕਲਾਂ ਵਿਖੇ ਹੋਈ। ਇਸ ਮੌਕੇ ਸਮੂਹ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ’ਤੇ ਚਰਚਾ ਕਰਦਿਆਂ ਸੂਬਾ ਸਰਕਾਰ ਤੋਂ ਇਨ੍ਹਾਂ ਦਾ ਤੁਰੰਤ ਹੱਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਬਕਾਇਆ ਡੀ.ਏ, ਡੀ.ਆਰ. ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 18 ਫ਼ੀਸਦੀ ਡੀ.ਏ, ਡੀ.ਆਰ ਦਾ ਲਾਭ ਦੇਣ ਅਤੇ ਪੈਨਸ਼ਨਰਾਂ ਦੇ ਹੋਰ ਬਕਾਇਆ ਵਿੱਤੀ ਹੱਕਾਂ ਦਾ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੀ ਵੀ ਪੁਰਜ਼ੋਰ ਮੰਗ ਉਠਾਈ ਗਈ। ਫ਼ੈਸਲਾ ਲਿਆ ਗਿਆ ਕਿ 6 ਜੁਲਾਈ ਨੂੰ ਬਰਨਾਲਾ ਵਿਖੇ ਹੋਣ ਵਾਲੇ ਪੰਜਾਬ ਪੱਧਰੀ ਪੈਨਸ਼ਨਰਜ਼ ਪ੍ਰੋਗਰਾਮ ’ਚ ਮਹਿਲ ਕਲਾਂ ਇਕਾਈ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕਰ ਕੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ’ਚ ਸ਼ਾਮਿਲ ਹੋ ਕੇ ਪ੍ਰੋਗਰਾਮ ਨੂੰ ਸਫਲ ਬਣਾਉਣ। ਇਸ ਮੌਕੇ ਜਨਰਲ ਸਕੱਤਰ ਸੁਰਿੰਦਰ ਕੁਮਾਰ, ਖ਼ਜ਼ਾਨਚੀ ਪਵਨ ਕੁਮਾਰ, ਬਲਜੀਤ ਸਿੰਘ ਛਾਪਾ ਨੇ ਕਿਹਾ ਕਿ ਰਾਜ ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਅੱਖੋਂ ਉਹਲੇ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਪੈਨਸ਼ਨਰ ਵਰਗ ’ਚ ਭਾਰੀ ਨਿਰਾਸ਼ਤਾ ਪਾਈ ਜਾ ਰਹੀ ਹੈ। ਆਗੂਆਂ ਨੇ ਸਪਸ਼ਟ ਕਿਹਾ ਕਿ ਜੇਕਰ ਸਰਕਾਰ ਨੇ ਹੱਕੀ ਮੰਗਾਂ ਦਾ ਹੱਲ ਛੇਤੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਆਗੂ ਨਿਰਪਾਲ ਸਿੰਘ ਜਲਾਲਦੀਵਾਲ, ਇੰਦਰਜੀਤ ਸਿੰਘ ਕੁਤਬਾ, ਹਰਬੰਸ ਸਿੰਘ ਮਹਿਲ ਕਲਾਂ, ਅਮਰਜੀਤ ਸਿੰਘ ਮਹਿਲ ਖ਼ੁਰਦ, ਅਜਮੇਰ ਸਿੰਘ ਕਾਲਸਾਂ, ਬਖਤੌਰ ਸਿੰਘ, ਰਾਜ ਕੁਮਾਰ ਨਿਹਾਲੂਵਾਲ, ਹਾਕਮ ਸਿੰਘ, ਜੋਗਾ ਸਿੰਘ, ਪੂਰਨ ਸਿੰਘ, ਭੋਲਾ ਸਿੰਘ, ਬਲਦੇਵ ਸਿੰਘ ਔਜਲਾ, ਨਰਿੰਦਰ ਸਿੰਘ, ਸੁਖਮਿੰਦਰ ਸਿੰਘ ਗਿੱਲ ਆਦਿ ਆਗੂਆਂ ਨੇ 6 ਜੁਲਾਈ ਨੂੰ ਬਰਨਾਲਾ ਵਿਖੇ ਵੱਡੀ ਗਿਣਤੀ ’ ਚ ਪਹੁੰਚਣ ਦਾ ਵਿਸ਼ਵਾਸ ਦਿਵਾਇਆ।
ਪਿਛਲੀ ਖ਼ਬਰ ਬਿਜਲੀ ਗਰਿੱਡ ਪੱਖੋ ਕਲਾਂ ਦਾ ਘਿਰਾਓ ਕਰ ਕੇ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਘਰ-ਘਰ ਪਹੁੰਚਾਉਣ ਲਈ ਵੈਨ ਰਾਹੀਂ ਹਰ ਪਿੰਡ ਵਿਚ ਦਿਖਾਈ ਜਾਵੇਗੀ ਵਿਸ਼ੇਸ਼ ਦਸਤਾਵੇਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।