02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬਿਜਲੀ ਗਰਿੱਡ ਪੱਖੋ ਕਲਾਂ ਦਾ ਘਿਰਾਓ ਕਰ ਕੇ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 03-07-2026
ਰੂੜੇਕੇ ਕਲਾਂ, 2 ਜਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਖੇਤਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਅਤੇ ਪਿਛਲੇ ਦਿਨਾਂ ਤੋਂ ਲੈ ਕੇ ਲਗਾਤਾਰ ਲੱਗ ਰਹੇ ਲੰਮੇ ਕੱਟਾਂ ਤੋਂ ਦੁਖੀ ਪਿੰਡ ਪੱਖੋ ਕਲਾਂ ਦੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਇਕਾਈ ਪ੍ਰਧਾਨ ਬਲਜੀਤ ਸਿੰਘ ਬੱਲ੍ਹੀ ਪੱਖੋ ਕਲਾਂ, ਭਕਿਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ ਦੀ ਅਗਵਾਈ ਵਿਚ ਕਿਸਾਨਾਂ ਨੇ ਇਕੱਤਰ ਹੋ ਕੇ ਬਿਜਲੀ ਗਰਿੱਡ ਪੱਖੋ ਕਲਾਂ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਜਗਜੀਤ ਸਿੰਘ ਜੱਗਾ, ਬਲਜੀਤ ਸਿੰਘ ਬੱਲ੍ਹੀ ਆਦਿ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਹਿੰਦਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿਨ ਸਮੇਂ ਦਿੱਤੀ ਜਾਵੇਗੀ। ਪ੍ਰੰਤੂ ਪਿਛਲੇ ਮਹੀਨਿਆਂ ਤੋਂ ਲੈ ਕੇ ਕਿਸਾਨਾਂ ਨੂੰ ਖੇਤਾਂ ਲਈ ਬਿਜਲੀ ਸਪਲਾਈ ਨਹੀਂ ਮਿਲ ਰਹੀ ਹੈ। ਸਿਰਫ਼ 2 ਘੰਟੇ ਬਿਜਲੀ ਸਪਲਾਈ ਬਿਨਾਂ ਟਾਈਮ ਤੋਂ ਆਉਂਦੀ ਹੈ। ਕਿਸਾਨਾਂ ਦੇ ਫੋਨਾਂ ਤੇ ਲੰਮੇ ਪਾਵਰ ਕੱਟ ਦੇ ਮੈਸੇਜ ਆਉਂਦੇ ਰਹਿੰਦੇ ਹਨ। ਕਿਸਾਨਾਂ ਦੇ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ। ਜਿਹੜੇ ਕਿਸਾਨਾਂ ਨੇ ਮੱਕੀ ਦੀ ਫ਼ਸਲ ਵੱਢ ਕੇ ਝੋਨੇ ਦੀ ਫ਼ਸਲ ਦੀ ਲਵਾਈ ਕਰਨੀ ਸੀ ਉਹ ਵੀ ਬਿਜਲੀ ਸਪਲਾਈ ਨਾ ਆਉਣ ਕਰ ਕੇ ਸਮੇਂ ਤੋਂ ਲੇਟ ਹੋ ਰਹੀ ਹੈ। ਜੇਕਰ ਕਿਸਾਨਾਂ ਨੂੰ ਖੇਤਾਂ ਲਈ ਪੂਰੀ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਾ ਦਿੱਤੀ ਗਈ ਤਾਂ ਬਰਨਾਲਾ-ਮਾਨਸਾ ਮੁੱਖ ਮਾਰਗ ਜਾਮ ਕਰ ਕੇ ਧਰਨਾ ਲਗਾ ਕੇ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਗੋਗੀ ਮਾਨ, ਕਰਨੈਲ ਸਿੰਘ, ਰਾਜੂ ਸਿੰਘ, ਲੱਕੀ ਸਿੰਘ, ਸੀਤ ਸਿੰਘ, ਭੋਲਾ ਸਿੰਘ, ਬੂਟਾ ਸਿੰਘ, ਦੇਵ ਸਿੰਘ, ਅੰਗਰੇਜ਼ ਸਿੰਘ, ਬਲਕਰਨ ਸਿੰਘ, ਬੂਟਾ ਸਿੰਘ ਸਮਰਾ, ਨਾਜਰ ਸਿੰਘ, ਬਲਦੇਵ ਸਿੰਘ, ਲੱਖੀ ਸਿੰਘ, ਭੁਪਿੰਦਰ ਸਿੰਘ, ਸੀਰਾ ਸਿੰਘ, ਬਹਾਦਰ ਸਿੰਘ, ਗੁਰਚਰਨ ਸਿੰਘ, ਗੁਰਜੰਟ ਸਿੰਘ, ਅਜੀਤ ਸਿੰਘ, ਰਣਜੀਤ ਸਿੰਘ, ਭੂਰਾ ਸਿੰਘ, ਅਕਾਲੀ ਸਿੰਘ, ਸੁਰਜੀਤ ਸਿੰਘ, ਬਿੱਕਰ ਸਿੰਘ, ਅਮਰੀਕ ਸਿੰਘ, ਬਿੱਟੂ ਸਿੰਘ, ਸੀਰਾ ਸਿੰਘ ਧਾਲੀਵਾਲ, ਕਾਲਾ ਸਿੰਘ ਸੇਵੇਕਾ ਤੋਂ ਇਲਾਵਾ ਪਿੰਡ ਦੇ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ’ਚ ਕੱਲ੍ਹ ਨੂੰ ਪੁੱਜਣਗੇ ਬਾਪੂ ਤਰਸੇਮ ਸਿੰਘ ਖ਼ਾਲਸਾ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ 6 ਨੂੰ ਹੋ ਰਹੇ ਸੂਬਾ ਪੱਧਰੀ ਪ੍ਰੋਗਰਾਮ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।