02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਜ਼ਿਲ੍ਹਾ ਬਰਨਾਲਾ ’ਚ ਕੱਲ੍ਹ ਨੂੰ ਪੁੱਜਣਗੇ ਬਾਪੂ ਤਰਸੇਮ ਸਿੰਘ ਖ਼ਾਲਸਾ

ਅਜੀਤ ਡੈਸਕ 03-07-2026
ਬਰਨਾਲਾ, 2 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਮਿਤੀ 4 ਜੁਲਾਈ ਨੂੰ ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਥਾਵਾਂ ’ਤੇ ਪਹੁੰਚਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਬਰਨਾਲਾ ਦੇ ਇੰਚਾਰਜ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਦੱਸਿਆ ਕਿ ਬਾਪੂ ਤਰਸੇਮ ਸਿੰਘ ਵਲੋਂ ਸਵੇਰੇ 10 ਵਜੇ ਸ਼ਹਿਣਾ ਵਿਖੇ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ। ਸਵੇਰੇ 10:30 ਪਿੰਡ ਢਿੱਲਵਾਂ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਸਵੇਰੇ 11:00 ਵਜੇ ਸਟੈਂਡਰਡ ਚੌਂਕ ਹੰਡਿਆਇਆ ਵਿਖੇ ਵਰਕਰਾਂ ਵਲੋਂ ਬਾਪੂ ਤਰਸੇਮ ਸਿੰਘ ਸਵਾਗਤ ਕੀਤਾ ਜਾਵੇਗਾ ਅਤੇ ਸਵੇਰੇ 11:30 ਵਜੇ ਪਿੰਡ ਧੌਲਾ ਵਿਖੇ ਸਮਾਗਮ ਦੌਰਾਨ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਕੀਤੇ ਜਾਣਗੇ।
ਪਿਛਲੀ ਖ਼ਬਰ ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬਿਜਲੀ ਗਰਿੱਡ ਪੱਖੋ ਕਲਾਂ ਦਾ ਘਿਰਾਓ ਕਰ ਕੇ ਲੰਮੇ ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।