02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 03-07-2026
ਬਰਨਾਲਾ, 2 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-2 ਦੀ ਪੁਲਿਸ ਵਲੋਂ ਮਿਤੀ 30 ਮਈ 2024 ਨੂੰ ਵੱਖ-ਵੱਖ ਧਰਾਵਾਂ ਤਹਿਤ ਹਰਜਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਸੂਜਾਪੱਤੀ ਸੰਘੇੜਾ (ਬਰਨਾਲਾ) ਵਗ਼ੈਰਾ ਖ਼ਿਲਾਫ਼ ਇਕ ਮਾਮਲਾ ਦਰਜ ਕੀਤਾ ਗਿਆ ਸੀ। ਮਾਨਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜ਼ਰ ਰਿਹਾ। ਜਿਸ ’ਤੇ ਅਦਾਲਤ ਨੇ ਮਿਤੀ 9 ਮਾਰਚ 2026 ਨੂੰ ਭਗੌੜਾ ਕਰਾਰ ਦੇ ਦਿੱਤਾ। ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿਚ ਭੇਜਣ ਦਾ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸੂ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ ਮਗਰੋਂ ਕੌਮੀ ਸ਼ਾਹਮਾਰਗ ਤੋਂ ਧਰਨਾ ਸਮਾਪਤ ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ’ਚ ਕੱਲ੍ਹ ਨੂੰ ਪੁੱਜਣਗੇ ਬਾਪੂ ਤਰਸੇਮ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।