09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਵਾਲੇ ਚੋਰ ਗਰੋਹ ਦਾ ਇਕ ਮੈਂਬਰ ਫੜਿਆ

ਅਜੀਤ ਡੈਸਕ 04-07-2026
ਮਹਿਲ ਕਲਾਂ, 3 ਜੁਲਾਈ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)- ਪਿੰਡ ਸਹੌਰ ਵਿਖੇ ਕਿਸਾਨਾਂ ਦੀਆਂ ਖੇਤੀ ਮੋਟਰਾਂ ਦੀਆਂ ਕੇਬਲਾਂ ਤਾਰਾਂ ਵੱਢ ਕੇ ਚੋਰੀ ਕਰਨ ਵਾਲੇ ਗਰੋਹ ਦੇ ਇੱਕ ਮੈਂਬਰ ਨੂੰ ਠੁੱਲੀਵਾਲ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਪਤਾ ਲੱਗਿਆ ਹੈ। ਪੁਲਿਸ ਨੇ ਇਸ ਮਾਮਲੇ ’ਚ ਇੱਕ ਨਾਮਜ਼ਦ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਫ਼ਰਾਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫਸਰ ਅਜੈਬ ਸਿੰਘ ਨੇ ਦੱਸਿਆ ਕਿ ਸਹੌਰ ਤੋਂ ਹਮੀਦੀ ਤੋਂ ਜਾਂਦੀ ਲਿੰਕ ਸੜਕ ਤੋਂ ਲੱਗਦੇ ਰਜਵਾਹੇ ਦੇ ਕੋਲ ਇੱਕ ਵਿਅਕਤੀ ਸਾਈਕਲ ਲਈ ਖੜ੍ਹਾ ਸੀ, ਏ ਐਸ ਆਈ ਗੁਰਨਾਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਪਾਸੋਂ 6 ਮੋਟਰਾਂ ਦੀਆਂ ਤਾਰਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕ੍ਰਿਸ਼ਨ ਕੁਮਾਰ ਵਾਸੀ ਗੋਂਦਵਾਲ (ਰਾਏਕੋਟ) ਵਜੋਂ ਹੋਈ ਹੈ। ਥਾਣਾ ਠੁੱਲੀਵਾਲ ਵਿਖੇ ਕ੍ਰਿਸ਼ਨ ਕੁਮਾਰ ਅਤੇ ਉਸ ਦੇ ਕੁੱਝ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਪਿਛਲੇ ਸਮੇਂ ਤੋਂ ਖੇਤੀ ਮੋਟਰਾਂ ਤੋਂ ਕੇਬਲਾਂ ਅਤੇ ਹੋਰ ਕੀਮਤੀ ਸਮਾਨ ਚੋਰੀ ਹੋਣ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਛੀਨੀਵਾਲ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ ਕਰਵਾਇਆ ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀ ਨੇ ਧਾਰਿਆ ਝੀਲ ਦਾ ਰੂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।