09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ, ਸ਼ਹਿਰ ਵਿਚ ਸੋਗ ਦੀ ਲਹਿਰ

ਅਜੀਤ ਡੈਸਕ 04-07-2026
ਬਰਨਾਲਾ, 3 ਜੁਲਾਈ (ਨਰਿੰਦਰ ਅਰੋੜਾ)-ਸ੍ਰੀ ਅਮਰਨਾਥ ਯਾਤਰਾ ’ਤੇ ਗਏ ਬਰਨਾਲਾ ਦੇ ਇਕ 40 ਸਾਲਾ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਨਰਿੰਦਰ ਕੁਮਾਰ ਪੁੱਤਰ ਪਰਵਿੰਦਰ ਕੁਮਾਰ ਵਾਸੀ ਸੰਘੇੜਾ (ਬਰਨਾਲਾ) ਵਜੋਂ ਹੋਈ ਹੈ, ਜੋ ਕਿ ਇਕ ਸਥਾਨਕ ਪ੍ਰਾਈਵੇਟ ਕਾਲੋਨੀ ਵਿਚ ਨੌਕਰੀ ਕਰਦਾ ਸੀ। ਜਾਣਕਾਰੀ ਅਨੁਸਾਰ ਨਰਿੰਦਰ ਕੁਮਾਰ ਕੁੱਝ ਦਿਨ ਪਹਿਲਾਂ ਆਪਣੇ ਸਾਥੀਆਂ ਨਾਲ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ’ਤੇ ਰਵਾਨਾ ਹੋਇਆ ਸੀ। ਯਾਤਰਾ ਦੌਰਾਨ ਸ਼ੁੱਕਰਵਾਰ ਸ਼ਾਮ ਨੂੰ ਉਹ ਆਪਣੇ ਸਾਥੀਆਂ ਨਾਲ ਸੋਨਮਾਰਗ ਦੇ ਇਕ ਹੋਟਲ ਵਿਚ ਠਹਿਰਿਆ ਹੋਇਆ ਸੀ। ਸ਼ਨੀਵਾਰ ਸਵੇਰੇ ਜਦੋਂ ਸਾਥੀਆਂ ਨੇ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਬੇਹੋਸ਼ ਹਾਲਤ ਵਿਚ ਮਿਲਿਆ। ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਅਤੇ ਜਾਂਚ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਮੁਤਾਬਕ ਮੁੱਢਲੇ ਤੌਰ ’ਤੇ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮੌਤ ਦਿਲ ਦਾ ਦੌਰਾ (ਹਾਰਟ ਅਟੈਕ) ਪੈਣ ਕਾਰਨ ਹੋ ਸਕਦੀ ਹੈ। ਹਾਲਾਂਕਿ ਇਸ ਦੀ ਅਧਿਕਾਰਕ ਪੁਸ਼ਟੀ ਅਜੇ ਨਹੀਂ ਹੋਈ। ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਮ੍ਰਿਤਕ ਦੀ ਦੇਹ ਬਰਨਾਲਾ ਪਹੁੰਚਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਫ਼ਿਲਹਾਲ ਸੋਨਮਾਰਗ ਵਿਚ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਲੋੜੀਂਦੀ ਕਾਨੂੰਨੀ ਅਤੇ ਕਾਗ਼ਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਕਿਰਿਆ ਪੂਰੀ ਹੋਣ ਉਪਰੰਤ ਨਰਿੰਦਰ ਕੁਮਾਰ ਦੀ ਦੇਹ ਨੂੰ ਬਰਨਾਲਾ ਲਿਆਂਦਾ ਜਾਵੇਗਾ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦੇ ਹੀ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਿੰਡ ਸੰਘੇੜਾ ਸਮੇਤ ਸਮੁੱਚੇ ਬਰਨਾਲਾ ਇਲਾਕੇ ਵਿਚ ਸੋਗ ਦੀ ਲਹਿਰ ਹੈ ਅਤੇ ਹਰ ਕੋਈ ਇਸ ਅਚਾਨਕ ਵਾਪਰੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰ ਰਿਹਾ ਹੈ।
ਪਿਛਲੀ ਖ਼ਬਰ ਆਰੀਆਭੱਟ ਕਾਲਜ ਦੀ ਵਿਦਿਆਰਥਣ ਪੂਜਾ ਰਾਣੀ ਦੀ ਐਕਸਿਸ ਬੈਂਕ ਮਾਨਸਾ ਵਿਖੇ ਸਹਾਇਕ ਮੈਨੇਜਰ ਵਜੋਂ ਹੋਈ ਨਿਯੁਕਤੀ ਅਗਲੀ ਖ਼ਬਰ ਸੜਕ ਹਾਦਸੇ ਵਿੱਚ ਇੱਕ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।