09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਆਰੀਆਭੱਟ ਕਾਲਜ ਦੀ ਵਿਦਿਆਰਥਣ ਪੂਜਾ ਰਾਣੀ ਦੀ ਐਕਸਿਸ ਬੈਂਕ ਮਾਨਸਾ ਵਿਖੇ ਸਹਾਇਕ ਮੈਨੇਜਰ ਵਜੋਂ ਹੋਈ ਨਿਯੁਕਤੀ

ਅਜੀਤ ਡੈਸਕ 04-07-2026
ਬਰਨਾਲਾ, 3 ਜੁਲਾਈ (ਅਸ਼ੋਕ ਭਾਰਤੀ)-ਆਰੀਆਭੱਟ ਕਾਲਜ ਬਰਨਾਲਾ ਦੀ ਹੋਣਹਾਰ ਐਮ.ਕਾਮ. ਦੀ ਵਿਦਿਆਰਥਣ ਪੂਜਾ ਰਾਣੀ ਦੀ ਐਕਸਿਸ ਬੈਂਕ ਮਾਨਸਾ ਵਿਖੇ ਸਹਾਇਕ ਮੈਨੇਜਰ ਵਜੋਂ ਨਿਯੁਕਤੀ ਹੋਈ ਹੈ। ਇਹ ਜਾਣਕਾਰੀ ਸੰਸਥਾ ਦੇ ਡਾਇਰੈਕਟਰ ਡਾ: ਅਜੇ ਮਿੱਤਲ ਨੇ ਦਿੱਤੀ ਤੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਵੱਖ-ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਵਿਚ ਪੁਜ਼ੀਸ਼ਨਾਂ ਹਾਸਲ ਕਰ ਕੇ ਰੁਜ਼ਗਾਰ ਹਾਸਲ ਕਰ ਚੁੱਕੇ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਚੇਅਰਮੈਨ ਇੰਜੀਨੀਅਰ ਆਰ.ਕੇ. ਗੁਪਤਾ, ਡਾਇਰੈਕਟਰ ਡਾ: ਅਜੇ ਮਿੱਤਲ, ਡੀਨ ਅਕਾਦਮਿਕ ਡਾ: ਭਵੇਤ, ਵਿਭਾਗ ਮੁਖੀ ਡਾ: ਜਸ਼ਨ ਜੋਤ, ਕਾਮਰਸ ਅਤੇ ਪ੍ਰਬੰਧਨ ਵਿਭਾਗ ਦੀ ਮੁਖੀ ਡਾ: ਜਸ਼ਨ ਜੋਤ ਨੇ ਕਿਹਾ ਕਿ ਪੂਜਾ ਰਾਣੀ ਨੇ ਆਪਣੀ ਲਗਨ, ਅਨੁਸ਼ਾਸਨ ਅਤੇ ਨਿਰੰਤਰ ਮਿਹਨਤ ਨਾਲ ਇਹ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ, ਉਦਯੋਗਿਕ ਜਾਣਕਾਰੀ, ਕੈਰੀਅਰ ਮਾਰਗਦਰਸ਼ਨ ਅਤੇ ਪਲੇਸਮੈਂਟ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦਾ ਹੈ। ਇਸ ਮੌਕੇ ਸ੍ਰੀ ਰਾਜੀਵ ਮੰਗਲਾ, ਸ੍ਰੀ ਵਿੱਕੀ ਸਿੰਗਲਾ, ਸ੍ਰੀ ਇੰਦਰਪਾਲ ਗੋਇਲ, ਸ੍ਰੀ ਹਰਭਜਨ ਸਿੰਘ, ਸ੍ਰੀ ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਕੁਮਾਰ, ਪ੍ਰੋ: ਰਾਜਨੇਸ਼ ਨਰੂਲਾ ਨੇ ਵਿਦਿਆਰਥਣ ਪੂਜਾ ਰਾਣੀ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਸੰਤ ਜਸਵੀਰ ਸਿੰਘ ਖਾਲਸਾ ਕਾਲਾਮਾਲਾ ਵਾਲਿਆਂ ਦੀ ਬਰਸੀ ਭਲਕੇ ਅਗਲੀ ਖ਼ਬਰ ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਭੇਦਭਰੇ ਹਾਲਾਤ ਵਿਚ ਮੌਤ, ਸ਼ਹਿਰ ਵਿਚ ਸੋਗ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।