04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੁਅੱਤਲ ਕੀਤੇ ਛੀਨੀਵਾਲ ਕਲਾਂ ਦੇ ਸਰਪੰਚ ਨੂੰ ਬਹਾਲ ਕਰਨ ਦੀ ਮੰਗ

ਅਜੀਤ ਡੈਸਕ 05-07-2026
ਮਹਿਲ ਕਲਾਂ, 4 ਜੁਲਾਈ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਦੀ ਸਰਪੰਚ ਸੁਖਦੀਪ ਕੌਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿਚ ਸਰਪੰਚ ਸਮਰਥਕਾਂ ਨੇ ਇਕੱਤਰਤਾ ਕਰ ਕੇ ਰੋਸ ਪ੍ਰਗਟ ਕਰਦਿਆਂ ਸਰਪੰਚ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ। ਸਰਪੰਚ ਸੁਖਦੀਪ ਕੌਰ ਨੇ ਸਰਕਾਰ ’ਤੇ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿੰਡ ਵਿਚ ਨਿਰਪੱਖ ਢੰਗ ਨਾਲ ਵਿਕਾਸ ਕਾਰਜ ਚੱਲ ਰਹੇ ਹਨ, ਇਸ ਦੇ ਬਾਵਜੂਦ ਉਨ੍ਹਾਂ ਨੂੰ ਇਕ ਸਾਜ਼ਿਸ਼ ਤਹਿਤ ਮੁਅੱਤਲ ਕੀਤਾ ਗਿਆ ਹੈ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਸਰਪੰਚ ਦੇ ਪਤੀ ਨਿਰਭੈ ਸਿੰਘ ਢੀਂਡਸਾ ਨੇ ਨਿੱਜੀ ਰੰਜਸ਼ ਤਹਿਤ ਕਾਰਵਾਈ ਕਰਵਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਜਿਸ ਗਲੀ ਦਾ ਬਹਾਨਾ ਬਣਾ ਕੇ ਇਹ ਕਾਰਵਾਈ ਕੀਤੀ ਗਈ ਹੈ, ਉਸ ਸਮੇਂ ਉਨ੍ਹਾਂ ਦੀ ਜਵਾਨ ਧੀ ਦੀ ਮੌਤ ਕਾਰਨ ਪਰਿਵਾਰ ਸਦਮੇ ਵਿਚ ਸੀ। ਇਸੇ ਦੌਰਾਨ ਮਨਰੇਗਾ ਮਜ਼ਦੂਰ ਸੰਦੀਪ ਕੌਰ ਨੇ ਸਪਸ਼ਟ ਕੀਤਾ ਕਿ ਉਕਤ ਗਲੀ ਉਨ੍ਹਾਂ ਦੇ ਪਰਿਵਾਰਾਂ ਵਲੋਂ ਖ਼ੁਦ ਬਣਾਈ ਗਈ ਸੀ ਅਤੇ ਇਸ ਨਾਲ ਪੰਚਾਇਤ ਦਾ ਕੋਈ ਸਬੰਧ ਨਹੀਂ ਹੈ। ਇਸ ਮੌਕੇ ਪੰਚ ਬੇਅੰਤ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਕਿਸਾਨ ਆਗੂ ਜਸਵਿੰਦਰ ਸਿੰਘ, ਦਰਬਾਰ ਸਿੰਘ ਮਾਨ, ਜਗਸੀਰ ਸਿੰਘ ਭੋਲਾ, ਗੁਰਸੇਵਕ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਸਾਧੂ ਸਿੰਘ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਬ-ਇੰਸਪੈਕਟਰ ਅਮਰੀਕ ਸਿੰਘ ਗਰੇਵਾਲ ਨੇ ਥਾਣਾ ਤਪਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਇਕ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।