06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅਕਾਲ ਅਕੈਡਮੀ ਦੇ ਜ਼ਿਲ੍ਹਾ ਟਾਪਰ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਬੈਂਸ ਵਲੋਂ ਸਨਮਾਨ

ਅਜੀਤ ਡੈਸਕ 05-07-2026
ਮਹਿਲ ਕਲਾਂ, 4 ਜੁਲਾਈ (ਅਵਤਾਰ ਸਿੰਘ ਅਣਖੀ)-ਬਰਾਈਟ ਮਾਈਡਜ਼ ਪੰਜਾਬ-2026 ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਅਕਾਲ ਅਕੈਡਮੀ ਮਹਿਲ ਕਲਾਂ ਦੇ ਸੀ.ਬੀ.ਐਸ.ਈ. ਕਲਾਸ 12 ਵੀਂ ਬੋਰਡ ਪ੍ਰੀਖਿਆ ਦੇ ਜ਼ਿਲ੍ਹਾ ਟਾਪਰ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰ ਕੇ ਉਨ੍ਹਾਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ ਗਈ। ਸਿੱਖਿਆ ਮੰਤਰੀ ਬੈਂਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਸਫਲਤਾ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਦਾ ਸਰੋਤ ਹੈ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਦੀ ਰਹਿਨੁਮਾਈ ਸਦਕਾ ਵਿਦਿਆਰਥੀਆਂ ਨੇ ਇਹ ਉਪਲਬਧੀ ਹਾਸਲ ਕੀਤੀ। ਅਕਾਲ ਅਕੈਡਮੀ ਮਹਿਲ ਕਲਾਂ ਦੇ ਪ੍ਰਿੰਸੀਪਲ ਬਲਵਿੰਦਰ ਕੌਰ ਇਸ ਸਨਮਾਨ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਮਾਣਮੱਤੀ ਪ੍ਰਾਪਤੀ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰੇਗੀ।
ਪਿਛਲੀ ਖ਼ਬਰ ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਸੂਬਾ ਪੱਧਰੀ ਧਰਨਾ ਦਿੰਦਿਆਂ ਵਿੱਤ ਮੰਤਰੀ ਚੀਮਾ ਦੀ ਕੋਠੀ ਵੱਲ ਕੀਤਾ ਰੋਸ... ਅਗਲੀ ਖ਼ਬਰ ਬਾਪੂ ਤਰਸੇਮ ਸਿੰਘ ਖ਼ਾਲਸਾ ਦਾ ਹੰਡਿਆਇਆ ਪੁੱਜਣ ’ਤੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।