14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਅੰਦਰਲੀ ਅਨਾਜ ਮੰਡੀ ’ਚ ਵਾਟਰ ਕੂਲਰ ਖ਼ਰਾਬ, ਮਜ਼ਦੂਰਾਂ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 07-07-2026
ਤਪਾ ਮੰਡੀ, 6 ਜੁਲਾਈ (ਪ੍ਰਵੀਨ ਗਰਗ)-ਜਿੱਥੇ ਇੱਕ ਪਾਸੇ ਅੱਤ ਦੀ ਗਰਮੀ ਪੈ ਰਹੀ ਹੈ, ਉੱਥੇ ਦੂਜੇ ਪਾਸੇ ਮਜ਼ਦੂਰਾਂ ਨੂੰ ਠੰਢਾ ਪਾਣੀ ਪੀਣ ਲਈ ਤਰਸਣਾ ਪੈ ਰਿਹਾ ਹੈ, ਕਿਉਂਕਿ ਪਿਛਲੇ ਕਾਫੀ ਸਮੇਂ ਤੋਂ ਅੰਦਰਲੀ ਅਨਾਜ ਮੰਡੀ ’ਚ ਲੱਗਿਆ ਹੋਇਆ ਵਾਟਰ ਕੂਲਰ ਖ਼ਰਾਬ ਪਿਆ ਹੈ, ਜਿਸ ਨੂੰ ਲੈ ਕੇ ਅੱਜ ਇਕੱਠੇ ਹੋਏ ਮਜ਼ਦੂਰਾਂ ਨੇ ਮਾਰਕੀਟ ਕਮੇਟੀ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਮੌਕੇ ’ਤੇ ਇਕੱਠੇ ਹੋਏ ਮੰਡੀ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮੰਗਤ ਰਾਏ, ਬਿੱਟੂ ਰਾਮ, ਕਾਲਾ ਰਾਮ, ਮੱਲ੍ਹੀ, ਬਾਦਲ ਰਾਮ, ਮਾਖਾ, ਸਾਗਰ, ਪਰਵੀਨ ਕੁਮਾਰ, ਰਾਜਾ ਰਾਮ, ਰੋਹਿਤ ਕੁਮਾਰ, ਵਿਸ਼ਾਲ, ਗਿੰਨੀ ਰਾਮ, ਪਵਨ ਕੁਮਾਰ ਆਦਿ ਨੇ ਦੱਸਿਆ ਕਿ ਤਪਦੀ ਗਰਮੀ ਵਿਚ ਮਜ਼ਦੂਰ ਸਾਰਾ ਦਿਨ ਮੰਡੀ ’ਚ ਸਖ਼ਤ ਮਿਹਨਤ ਕਰਦੇ ਹਨ, ਪਰ ਪੀਣ ਵਾਲੇ ਠੰਢੇ ਪਾਣੀ ਦਾ ਪ੍ਰਬੰਧ ਨਾ ਹੋਣ ਕਾਰਨ ਉਨ੍ਹਾਂ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਟਰ ਕੂਲਰ ਖ਼ਰਾਬ ਹੋਣ ਕਰ ਕੇ ਮਜ਼ਦੂਰਾਂ ਨੂੰ ਆਪਣੇ ਖ਼ਰਚੇ ’ਤੇ ਪਾਣੀ ਦੇ ਕੈਂਪਰ ਮੰਗਵਾ ਕੇ ਕੰਮ ਚਲਾਉਣਾ ਪੈ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਵੱਖ-ਵੱਖ ਫ਼ਸਲਾਂ ਹੇਠ ਮੋਟੀਆਂ ਮਾਰਕੀਟ ਫ਼ੀਸਾਂ ਅਤੇ ਹੋਰ ਮੰਡੀ ਖ਼ਰਚੇ ਵਸੂਲੇ ਜਾਂਦੇ ਹਨ, ਪਰ ਮੰਡੀ ਵਿਚ ਸਹੂਲਤਾਂ ਪ੍ਰਦਾਨ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਖ਼ਰਾਬ ਵਾਟਰ ਕੂਲਰ ਨੂੰ ਤੁਰੰਤ ਠੀਕ ਕਰਵਾਇਆ ਜਾਵੇ ਤਾਂ ਜੋ ਮਜ਼ਦੂਰਾਂ ਨੂੰ ਰਾਹਤ ਮਿਲ ਸਕੇ। ਜਦ ਮਾਰਕੀਟ ਕਮੇਟੀ ਦੇ ਇੱਕ ਕਰਮਚਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੰਡੀ ਵਿਚ ਜੋ ਵੀ ਸਮੱਸਿਆ ਆ ਰਹੀ ਹੈ, ਉਸ ਦਾ ਹੱਲ ਜਲਦ ਹੀ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਗਲੀ ਖ਼ਬਰ ਸੜਕ ਦੁਰਘਟਨਾ ਦੇ ਕੇਸ ਵਿਚੋਂ ਇੱਕ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।