14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਅਜੀਤ ਡੈਸਕ 07-07-2026
ਤਪਾ ਮੰਡੀ, 6 ਜੁਲਾਈ (ਪ੍ਰਵੀਨ ਗਰਗ)-ਤਪਾ ਢਿਲਵਾਂ ਡਰੇਨ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਦਕਿ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੌਜਵਾਨ ਜਿਸ ਦੀ ਪਹਿਚਾਣ ਸਹਿਜਪ੍ਰੀਤ ਸਿੰਘ ਵਾਸੀ ਢਿਲਵਾਂ ਵਜੋਂ ਹੋਈ ਹੈ, ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਤਪਾ ਸਾਈਡ ਤੋਂ ਆਪਣੇ ਪਿੰਡ ਢਿਲਵਾਂ ਜਾ ਰਿਹਾ ਸੀ, ਜਦੋਂ ਉਹ ਢਿਲਵਾਂ ਡਰੇਨ ਪੁਲ ’ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਮੋਟਰਸਾਈਕਲ ਤੋਂ ਬੁੜ੍ਹਕ ਕੇ ਡਰੇਨ ਦੀ ਸਾਈਡ ’ਤੇ ਲੱਗੀਆਂ ਲੋਹੇ ਦੀਆਂ ਪੱਤੀਆਂ ਵਿਚ ਜਾ ਵੱਜਾ ਜਿਸ ਕਾਰਨ ਉਸ ਦਾ ਜਬਾੜਾ ਟੁੱਟ ਗਿਆ ਅਤੇ ਮੌਕੇ ’ਤੇ ਹੀ ਮੌਤ ਹੋ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਅਤੇ ਤਪਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਅਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪੁੱਜੇ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈਣ ਉਪਰੰਤ ਸਹਾਰਾ ਕਲੱਬ ਦੀਆਂ ਐਂਬੂਲੈਂਸ ਜਰੀਏ ਹਸਪਤਾਲ ਤਪਾ ਵਿਖੇ ਭਿਜਵਾ ਦਿੱਤਾ। ਖਬਰ ਲਿਖੇ ਜਾਣ ਤੱਕ ਪੁਲਿਸ ਨੇ ਕਾਰ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ।
ਪਿਛਲੀ ਖ਼ਬਰ ਮਾਰਗਾਂ ਦੀਆਂ ਸਾਈਡਾਂ ’ਤੇ ਖੜ੍ਹੇ ਸੈਂਕੜੇ ਰੁੱਖ ਅੱਗ ਨਾਲ ਸੜੇ, ਵਣ ਵਿਭਾਗ ਦੇ ਅਧਿਕਾਰੀ ਬਣੇ ਮੂਕ ਦਰਸ਼ਕ ਅਗਲੀ ਖ਼ਬਰ ਅੱਤ ਦੀ ਪੈ ਰਹੀ ਗਰਮੀ ਦੇ ਚੱਲਦਿਆਂ ਅੰਦਰਲੀ ਅਨਾਜ ਮੰਡੀ ’ਚ ਵਾਟਰ ਕੂਲਰ ਖ਼ਰਾਬ, ਮਜ਼ਦੂਰਾਂ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।