14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਐਂਡ ਸਿਵਲ ਸੁਸਾਇਟੀ ਦੀ ਹੋਈ ਮੀਟਿੰਗ

ਅਜੀਤ ਡੈਸਕ 07-07-2026
ਬਰਨਾਲਾ, 6 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਐਂਡ ਸਿਵਲ ਸੋਸਾਇਟੀ ਬਰਨਾਲਾ ਦੀ ਮਹੀਨਾਵਾਰ ਮੀਟਿੰਗ ਸਰਪ੍ਰਸਤ ਪਿਆਰਾ ਲਾਲ ਰਾਏਸਰ ਵਾਲੇ ਅਤੇ ਚੇਅਰਪਰਸਨ ਨੀਰਜ ਬਾਲਾ ਦਾਨੀਆ ਦੀ ਸਰਪ੍ਰਸਤੀ ਹੇਠ ਹੋਈ। ਜਿਸ ਵਿਚ ਜੁਲਾਈ ਮਹੀਨੇ ’ਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਰੂਪਰੇਖਾ ਉਲੀਕੀ ਗਈ। ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਨੇ ਦੱਸਿਆ ਕਿ ਜੁਲਾਈ ਤੇ ਅਗਸਤ ਮਹੀਨੇ ’ਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਅਤੇ ਜੁਲਾਈ ਮਹੀਨੇ ਤੋਂ ਮੈਂਬਰਾਂ ਦੇ ਜਨਮ ਦਿਨ ਵੀ ਮਨਾਏ ਜਾਇਆ ਕਰਨਗੇ। ਇਸ ਕੰਮ ਦੇ ਪ੍ਰੋਜੈਕਟ ਚੇਅਰਮੈਨ ਰਾਜੇਸ਼ ਭੁਟਾਨੀ ਅਤੇ ਸਹਿ-ਪ੍ਰੋਜੈਕਟ ਚੇਅਰਮੈਨ ਰਾਕੇਸ਼ ਜਿੰਦਲ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 21 ਅਗਸਤ ਨੂੰ ਲਈ ਜਾਣ ਵਾਲੀ ਸਾਲਾਨਾ ਨੈਤਿਕ ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਪੂਰਨ ਸਹਿਯੋਗ ਦੇਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ਦੌਰਾਨ ਬੀਤੇ ਸਮੇਂ ਦੀਆਂ ਗਤੀਵਿਧੀਆਂ ’ਤੇ ਚਾਨਣਾ ਪਾਇਆ ਗਿਆ। ਰਾਮ ਲਾਲ ਬਦਰਾ ਅਤੇ ਪਵਨ ਬਦਰਾ ਵਲੋਂ ਇੱਕ ਨਵੀਂ ਸਿਲਾਈ ਮਸ਼ੀਨ ਹਿਮਾਂਸ਼ੂ ਦਾਨੀਆ ਯਾਦਗਾਰੀ ਸਿਲਾਈ ਸੈਂਟਰ ਨੂੰ ਭੇਟ ਕੀਤੀ ਗਈ। ਸਿਲਾਈ ਸੈਂਟਰ ਦੀ ਸੰਚਾਲਿਕਾ ਨੀਰਜ ਬਾਲਾ ਦਾਨੀਆ ਨੇ ਦੱਸਿਆ ਕਿ ਸਿਲਾਈ ਸੈਂਟਰ ਦੀਆਂ ਲੜਕੀਆਂ ਬਹੁਤ ਵਧੀਆ ਸਿਲਾਈ ਸਿੱਖ ਰਹੀਆਂ ਹਨ। ਮੀਟਿੰਗ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਰਿਸ਼ੀਕੇਸ ਅਤੇ ਹਰਿਦੁਆਰ ਦੀ ਧਾਰਮਿਕ ਯਾਤਰਾ ਲਿਜਾਣ ਦਾ ਵੀ ਫ਼ੈਸਲਾ ਕੀਤਾ ਗਿਆ। ਨੈਤਿਕ ਪ੍ਰੀਖਿਆ ਦੀਆਂ ਤਿਆਰੀਆਂ ਸੰਬੰਧੀ ਅਗਲੀ ਮੀਟਿੰਗ 12 ਜੁਲਾਈ ਨੂੰ ਬੁਲਾਈ ਗਈ ਹੈ, ਜਿਸ ਵਿਚ ਪ੍ਰੀਖਿਆ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਜਸਪਾਲ ਸ਼ਰਮਾ, ਕੇਵਲ ਕ੍ਰਿਸ਼ਨ ਗਰਗ, ਅਸ਼ਵਨੀ ਸ਼ਰਮਾ, ਰਾਮ ਲਾਲ ਬਦਰਾ, ਪਵਨ ਬਦਰਾ, ਅਵਤਾਰ ਸਿੰਘ ਲੀਲਾ, ਰਾਕੇਸ਼ ਜਿੰਦਲ ਹਰਮਨਜੀਤ ਸਿੰਘ ਰੁਪਾਲ, ਰਾਜੇਸ਼ ਭੁਟਾਨੀ, ਨਾਨਕ ਚੰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਕੀਤੇ ਕੰਮ ਸਰਕਾਰਾਂ ਨੂੰ ਬਰਦਾਸ਼ਤ ਨਹੀਂ ਹੋਏ-ਬਾਪੂ ਤਰਸੇਮ ਸਿੰਘ ਖ਼ਾਲਸਾ ਅਗਲੀ ਖ਼ਬਰ ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਬਣੇ ਪ੍ਰਧਾਨ ਅਤੇ ਮਨੀਸ਼ ਗਰਗ ਨੂੰ ਮੀਤ ਪ੍ਰਧਾਨ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।