14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਈ ਅੰਮ੍ਰਿਤਪਾਲ ਸਿੰਘ ਵਲੋਂ ਕੀਤੇ ਕੰਮ ਸਰਕਾਰਾਂ ਨੂੰ ਬਰਦਾਸ਼ਤ ਨਹੀਂ ਹੋਏ-ਬਾਪੂ ਤਰਸੇਮ ਸਿੰਘ ਖ਼ਾਲਸਾ

ਅਜੀਤ ਡੈਸਕ 07-07-2026
ਤਪਾ ਮੰਡੀ, 6 ਜੁਲਾਈ (ਵਿਜੇ ਸ਼ਰਮਾ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਬਾਪੂ ਤਰਸੇਮ ਸਿੰਘ ਪਿਤਾ ਭਾਈ ਅੰਮ੍ਰਿਤਪਾਲ ਸਿੰਘ ਮੈਂਬਰ ਪਾਰਲੀਮੈਂਟ ਤਪਾ ਨੇੜਲੇ ਪਿੰਡ ਢਿੱਲਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਅਤੇ ਸੂਬਾ ਸਕੱਤਰ ਪ੍ਰਿੰਸੀਪਲ ਦਵਿੰਦਰ ਕੌਰ ਦੀ ਅਗਵਾਈ ਵਿਚ ਕਰਵਾਏ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਬਾਪੂ ਤਰਸੇਮ ਸਿੰਘ ਖਾਲਸਾ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਆਪਣਿਆਂ ਨੇ ਹੀ ਲੁੱਟਿਆ ਤੇ ਕੁੱਟਿਆ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ਖ਼ਿਲਾਫ਼ ਡਟ ਕੇ ਪਹਿਰਾ ਦਿੱਤਾ। ਜਿਸ ਕਾਰਨ ਨੌਜਵਾਨ ਨਸ਼ਿਆਂ ਤੋਂ ਰਹਿਤ ਹੋ ਕੇ ਗੁਰੂ ਦੇ ਲੜ ਲੱਗ ਰਹੇ ਸਨ, ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਕਿਸੇ ਇੱਕ ਧਰਮ ਦੇ ਲੋਕਾਂ ਨੂੰ ਨਾਲ ਨਹੀਂ ਸੀ ਜੋੜਦਾ, ਬਲਕਿ ਉਸ ਦੀਆਂ ਗੱਲਾਂ ਤੋਂ ਪ੍ਰਭਾਵਿਤ ਹੋ ਕੇ ਦੂਜੇ ਧਰਮਾਂ ਦੇ ਨੌਜਵਾਨ ਵੀ ਉਸ ਦਾ ਸਾਥ ਦਿੰਦੇ ਸਨ। ਜਿਸ ਕਰ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਕਾਰਜਸ਼ੈਲੀ ਸਰਕਾਰਾਂ ਨੂੰ ਬਰਦਾਸ਼ਤ ਨਹੀਂ ਹੋਈ। ਜਿਸ ਕਰ ਕੇ ਉਸ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਅਣਖੀ ਲੋਕਾਂ ਨੇ ਜੇਲ੍ਹ ਵਿਚ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੈਂਬਰ ਪਾਰਲੀਮੈਂਟ ਬਣਾ ਦਿੱਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਲੋਕਾਂ ਨੂੰ ਕੁੱਝ ਵੀ ਨਹੀਂ ਦਿੱਤਾ ਜਿਸ ਕਰ ਕੇ ਇਹ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋ ਰਹੀ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨਸਾਫ਼ ਵੀ ਨਹੀਂ ਦਵਾ ਸਕੀ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਦਾ ਰਾਜ ਲਿਆਉਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਝੰਡੇ ਥੱਲੇ ਇਕੱਠੇ ਹੋਣ ਦੀ ਅਹਿਮ ਲੋੜ ਹੈ। ਇਸ ਮੌਕੇ ਸਮਾਗਮ ਵਿਚ ਪਹੁੰਚੇ ਆਗੂਆਂ ਨੂੰ ਪ੍ਰਬੰਧਕਾਂ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ, ਪ੍ਰਿੰਸੀਪਲ ਦਵਿੰਦਰ ਕੌਰ ਸੂਬਾ ਸਕੱਤਰ ਤੋਂ ਇਲਾਵਾ ਪਰਮਜੀਤ ਸਿੰਘ ਚੌਹਾਨ, ਅਮਰਜੀਤ ਸਿੰਘ ਵਣਚਿੜੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਸਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਜ਼ਿਲ੍ਹਾ ਸਕੱਤਰ, ਬਲਜਸ਼ਨਵੀਰ ਸਿੰਘ, ਉਦੈ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਰੇਸ਼ਮ ਸਿੰਘ ਸਟੂਡੀਓ, ਹੈਪੀ ਸਿੰਘ, ਸੀਰਾ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ ਮੌੜ, ਗੁਰਜੰਟ ਸਿੰਘ, ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ-ਸੰਗਰੂਰ ਦੀ ਹੋਈ ਮੀਟਿੰਗ ਅਗਲੀ ਖ਼ਬਰ ਪ੍ਰੋਗਰੈਸਿਵ ਸੀਨੀਅਰ ਸਿਟੀਜ਼ਨ ਐਂਡ ਸਿਵਲ ਸੁਸਾਇਟੀ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।