14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ-ਸੰਗਰੂਰ ਦੀ ਹੋਈ ਮੀਟਿੰਗ

ਅਜੀਤ ਡੈਸਕ 07-07-2026
ਬਰਨਾਲਾ, 6 ਜੁਲਾਈ (ਅਸ਼ੋਕ ਭਾਰਤੀ)-ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਬਰਨਾਲਾ-ਸੰਗਰੂਰ ਦੀ ਮੀਟਿੰਗ ਜੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਦੀ ਪ੍ਰਧਾਨਗੀ ਵਿਚ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਤਰਕਸ਼ੀਲ ਆਗੂ ਗੁਰਦੀਪ ਸਿੰਘ ਲਹਿਰਾ ਨੇ ਕਿਹਾ ਕਿ ਸਾਨੂੰ ਲੋਕਾਂ ਦਾ ਸੋਚਣ ਦਾ ਢੰਗ ਵਿਗਿਆਨਕ ਬਣਾ ਕੇ ਉਨ੍ਹਾਂ ਨੂੰ ਹਰ ਤਰਾਂ ਦੇ ਵਹਿਮਾਂ ਭਰਮਾਂ, ਵੇਲਾ ਵਿਹਾਅ ਚੁੱਕੀਆਂ ਫੋਕੀਆਂ ਸਮਾਜਿਕ ਤੇ ਘਰੇਲੂ ਰਸਮਾਂ ਰਿਵਾਜ਼ਾਂ, ਜਾਦੂ ਟੂਣੇ ਧਾਗੇ ਤਵੀਤਾਂ ਵਿਚੋਂ ਕੱਢ ਕੇ ਵਿਗਿਆਨਕ ਸੋਚ ਦੇ ਲੜ ਲਾਉਣਾ ਹੈ। ਉਨ੍ਹਾਂ ਨੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਕਮੇਟੀ ਵਲੋਂ ਇਕਾਈਆਂ ਵਿਚ ਜ਼ਿੰਮੇਵਾਰੀਆਂ ਨਿਭਾਉਣ, ਕੰਮਾਂ ਵਿਚ ਨਵੀਨਤਾ ਲਿਆਉਣ, ਸਰਗਰਮੀਆਂ ਵਧਾਉਣ ਲਈ ਸੂਬਾ ਕਮੇਟੀ ਵਲੋਂ ਹਰੇਕ ਇਕਾਈ ਦੀ ਮੀਟਿੰਗ ਲੈਣ ਲਈ ਸੂਬਾ ਆਗੂਆਂ ਦੀ ਜ਼ਿੰਮੇਵਾਰੀ ਲਾਈ ਗਈ ਹੈ, ਸੰਗਰੂਰ ਤੇ ਬਰਨਾਲਾ ਜੋਨ ਵਿਚ ਸ਼ਾਮਿਲ ਇਕਾਈਆਂ ਲਈ ਤਰਕਸ਼ੀਲ ਮੈਗਜ਼ੀਨ ਦੇ ਸੰਪਾਦਕ ਰਾਜਪਾਲ ਸਿੰਘ ਦੀ ਜ਼ਿੰਮੇਵਾਰੀ ਲਾਈ ਗਈ ਹੈ। ਜੋਨ ਵਿਚ ਫ਼ੈਸਲਾ ਲਿਆ ਗਿਆ ਕਿ ਜੋਨ ਜਥੇਬੰਦਕ ਮੁਖੀ ਰਾਜਪਾਲ ਸਿੰਘ ਨਾਲ ਸੰਪਰਕ ਕਰ ਕੇ ਇਕਾਈਆਂ ਦੀ ਮੀਟਿੰਗ ਦੀ ਮਿਤੀ ਤਹਿ ਕਰਨਗੇ। ਮੀਟਿੰਗ ਵਿਚ ਸੋਸ਼ਲ ਮੀਡੀਏ ਨੂੰ ਲੋਕਾਂ ਵਿਚ ਜਾਗਰੂਕਤਾ ਲਿਆਉਣ ਲਈ ਵਰਤਣ ਲਈ, ਮੈਗਜ਼ੀਨ ਵਧਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਐਨ.ਸੀ.ਆਰ.ਟੀ. ਦੀ ਸਮਾਜਿਕ ਵਿਗਿਆਨ ਦੀ ਪੁਸਤਕ ਵਿਚ ਮਨੂ ਸਮ੍ਰਿਤੀ ਦੇ ਸ਼ਲੋਕ ਜੋੜਨ ਤੇ ਰੂਸ, ਫਰਾਂਸ ਦੀ ਇਨਕਲਾਬੀ ਕ੍ਰਾਂਤੀ ਨੂੰ ਸਿਲੇਬਸ ਤੋਂ ਬਾਹਰ ਕਰਨ ਦੀ ਭਰਪੂਰ ਨਿਖੇਧੀ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਕੌਮੀ ਤਰਕਸ਼ੀਲ ਆਗੂ ਡਾਕਟਰ ਨਰਿੰਦਰ ਦਾਭੋਲਕਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 21, 22 ਤੇ 23 ਅਗਸਤ ਨੂੰ ਬਰਨਾਲਾ ਵਿਖੇ ਤਿੰਨ ਰੋਜ਼ਾ ਪੁਸਤਕ ਪ੍ਰਦਰਸ਼ਨੀ ਲਾਉਣ, ਸਤੰਬਰ ਵਿਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਨਵੰਬਰ ਵਿਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ ਕਾਫ਼ਲੇ ਕੱਢਣ, ਸੈਮੀਨਾਰ ਕਰਨ ਤੇ ਲੀਫਲੈਟ ਵੰਡਣ ਤੇ ਪਰਿਵਾਰਕ ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਸੂਬਾ ਜਥੇਬੰਦਕ ਮੁਖੀ ਰਜਿੰਦਰ ਭਦੌੜ, ਸੂਬਾ ਆਗੂ ਗੁਰਪ੍ਰੀਤ ਸ਼ਹਿਣਾ, ਹੇਮਰਾਜ ਸਟੈਨੋ, ਜੋਨ ਆਗੂ ਗੁਰਦੀਪ ਸਿੰਘ ਲਹਿਰਾ ਤੇ ਇਕਾਈ ਆਗੂਆਂ ਸੁਰਿੰਦਰ ਪਾਲ ਸੰਗਰੂਰ, ਨਾਇਬ ਸਿੰਘ ਰਟੋਲਾਂ, ਵਿਸ਼ਵ ਕਾਂਤ ਸੁਨਾਮ, ਸੰਦੀਪ ਲੌਂਗੋਵਾਲ ਤੇ ਕੁਲਦੀਪ ਸਿੰਘ ਨੈਣੇਵਾਲ ਨੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ 10 ਨੂੰ ਚੰਡੀਗੜ੍ਹ ਧਰਨੇ ’ਚ ਸੈਂਕੜੇ ਕਿਸਾਨ ਸ਼ਾਮਿਲ ਹੋਣਗੇ - ਮਾਂਗੇਵਾਲ, ਹਰਦਾਸਪੁਰਾ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਕੀਤੇ ਕੰਮ ਸਰਕਾਰਾਂ ਨੂੰ ਬਰਦਾਸ਼ਤ ਨਹੀਂ ਹੋਏ-ਬਾਪੂ ਤਰਸੇਮ ਸਿੰਘ ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।