29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 10-07-2026

ਬਰਨਾਲਾ, 9 ਜੁਲਾਈ (ਰਾਜ ਪਨੇਸਰ)-ਸਥਾਨਕ ਅਗਰਸੈਨ ਕਾਲੋਨੀ ਨਜ਼ਦੀਕ ਇਕ ਵਿਅਕਤੀ ਨੂੰ 38 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਚ.ਓ. ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਨਵੀਨ ਕੁਮਾਰ ਕਾਕੂ ਵਾਸੀ ਪ੍ਰੇਮ ਨਗਰ ਬਰਨਾਲਾ ਨਸ਼ਾ ਵੇਚਣ ਦਾ ਆਦੀ ਹੈ ਜੋ ਕਿ ਅੱਜ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹੈ। ਜਿਸ ਨੂੰ ਅਗਰਸੈਨ ਕਾਲੋਨੀ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 38 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-2 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਹੌਲਦਾਰ ਗੁਲਸ਼ਨ ਕੁਮਾਰ ਹਨ।
ਪਿਛਲੀ ਖ਼ਬਰ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਨੂੰ ਸਮਰਪਿਤ ਧਨੇਰ ਤੇ ਕੁਰੜ ਵਿਖੇ ਸੈਮੀਨਾਰ ਕਰਵਾਏ ਅਗਲੀ ਖ਼ਬਰ ਬਾਲ ਭਿੱਖਿਆ ਰੋਕਣ ਲਈ ਵਿਸ਼ੇਸ਼ ਮੁਹਿੰਮ ਤਹਿਤ ਟਾਸਕ ਫੋਰਸ ਟੀਮ ਵਲੋਂ 2 ਬੱਚੇ ਰੈਸਕਿਊ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।